ਤਪਾ ਮੰਡੀ (ਸ਼ਾਮ,ਗਰਗ)- ਪੁਲਸ ਸਬ-ਡਵੀਜਨ ਤਪਾ ਦੇ ਡੀ.ਐੱਸ.ਪੀ. ਗੁਰਬਿੰਦਰ ਸਿੰਘ ਨੇ ਇਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਰੱਖਦਿਆਂ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਪੰਜਾਬ ਤੇ ਜ਼ਿਲਾ ਚੋਣ ਅਫ਼ਸਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਮਲਿਕ ਦੇ ਹੁਕਮਾਂ ਤਹਿਤ ਸਮੁੱਚੇ ਅਸਲਾ ਧਾਰਕਾਂ ਨੂੰ ਆਪਣੇ ਲਾਇਸੈਂਸੀ ਹਥਿਆਰ ਜਲਦ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - 2 ਕਰੋੜ ਦੀ ਬੋਲੀ ਵਾਲੇ ਪਿੰਡ 'ਚ ਫ਼ਾਇਰਿੰਗ! ਤਾੜ-ਤਾੜ ਚੱਲੀਆਂ ਗੋਲ਼ੀਆਂ
ਉਨ੍ਹਾਂ ਪੁਲਸ ਥਾਣਿਆਂ ਦੇ ਮੁਖੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਹੈ ਕਿ ਅਸਲਾ ਧਾਰਕਾਂ ਤੋਂ ਉਹ ਜਲਦ ਆਪਣਾ ਅਸਲਾ ਸਬੰਧਤ ਥਾਣਿਆਂ ਤੇ ਚੌਂਕੀਆਂ ਵਿਚ ਜਮ੍ਹਾ ਕਰਵਾਉਣ। ਜੇਕਰ ਕੋਈ ਅਸਲਾਧਾਰਕ ਆਪਣਾ ਹਥਿਆਰ ਗੰਨ ਹਾਊਸ 'ਚ ਜਮ੍ਹਾਂ ਕਰਵਾਉਣਾ ਚਾਹੁੰਦਾ ਹੈ ਤਾਂ ਉਸ ਦੀ ਰਸੀਦ ਸਬੰਧਤ ਥਾਣੇ ਜਾ ਚੌਕੀ ਵਿਚ ਜਮ੍ਹਾਂ ਕਰਵਾਉਣ। ਅਜਿਹਾ ਨਾ ਕਰਨ ਦੀ ਸੂਰਤ ਵਿਚ ਅਸਲਾ ਧਾਰਕ ਦਾ ਲਾਇਸੈਂਸ ਰੱਦ ਕੀਤਾ ਜਾਵੇਗਾ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਚੋਣਾਂ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਉਦੇਸ਼ ਨਾਲ ਇਹ ਹੁਕਮ ਸਖ਼ਤੀ ਨਾਲ ਲਾਗੂ ਕੀਤੇ ਗਏ ਹਨ।
ਉਨ੍ਹਾਂ ਸਮੁੱਚੇ ਚੋਣ ਸਟਾਫ ਨੂੰ ਵੀ ਹਦਾਇਤ ਕੀਤੀ ਕਿ ਉਹ ਅਪਣੀ ਡਿਊਟੀ ਪੂਰੀ ਮੁਸਤੈਦੀ ਅਤੇ ਜਿੰਮੇਵਾਰੀ ਨਾਲ ਨਿਭਾਉਣ। ਉਨ੍ਹਾਂ ਆਦਰਸ਼ ਚੋਣ ਜਾਬਤੇ ਦੀ ਵੀ ਸਖਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ’ਚ ਦਿਨ-ਦਿਹਾੜੇ ਵੱਡੀ ਵਾਰਦਾਤ! 60 ਸਾਲ ਦੀ ਬਜ਼ੁਰਗ ਨੂੰ ਕੁਰਸੀ ਨਾਲ ਬੰਨ੍ਹ ਕੇ...
NEXT STORY