ਵੈਰੋਵਾਲ, ਤਰਨਤਾਰਨ (ਗਿੱਲ, ਬਲਵਿੰਦਰ ਕੌਰ) : ਐੱਸ. ਐੱਸ. ਪੀ. ਤਰਨਤਾਰਨ ਕੁਲਦੀਪ ਸਿੰਘ ਚਾਹਲ ਦੀਆਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਨ ਦੀਆਂ ਦਿੱਤੀਆਂ ਸਖਤ ਹਦਾਇਤਾਂ ਅਨੁਸਾਰ ਥਾਣਾ ਵੈਰੋਵਾਲ ਪੁਲਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਕੁਝ ਵਿਅਕਤੀ ਜੋ ਮੋਟਰਸਾਈਕਲ ਚੋਰੀ ਕਰ ਕੇ ਵੇਚਣ ਦਾ ਧੰਦਾ ਕਰਦੇ ਹਨ, ਅੱਜ ਖਡੂਰ ਸਾਹਿਬ ਵਾਲੀ ਸਾਈਡ ਤੋਂ ਰਈਆ ਵਾਲੀ ਸਾਈਡ ਨੂੰ ਜਾ ਰਹੇ ਹਨ। ਪੁਲਸ ਪਾਰਟੀ ਵੱਲੋਂ ਤੁਰੰਤ ਨਾਗੋਕੇ ਘਰਾਟ ਵਿਖੇ ਨਾਕਾਬੰਦੀ ਕਰ ਕੇ ਇਕ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਤਿੰਨ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ, ਜਿਸ ਨੂੰ ਇਹ ਵੇਚਣ ਜਾ ਰਹੇ ਸਨ। ਇਨ੍ਹਾਂ ਦੀ ਪਛਾਣ ਬਲਦੇਵ ਸਿੰਘ ਉਰਫ ਦੇਬੂ ਪੁੱਤਰ ਚੰਦ ਸਿੰਘ ਵਾਸੀ ਤੁੜ, ਦੂਸਰਾ ਵਿਅਕਤੀ ਪ੍ਰਤਾਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਤੁੜ ਅਤੇ ਤੀਸਰੇ ਵਿਅਕਤੀ ਬਲਵਿੰਦਰ ਸਿੰਘ ਉਰਫ ਬਾਊ ਪੁੱਤਰ ਹਰਬੰਸ ਸਿੰਘ ਵਾਸੀ ਫਤਿਆਬਾਦ ਵਜੋਂ ਹੋਈ।
ਪੁਲਸ ਵਲੋਂ ਸਖਤੀ ਨਾਲ ਪੁੱਛਣ 'ਤੇ ਇਨ੍ਹਾਂ ਪਾਸੋਂ ਇਕ ਹੋਰ ਚੋਰੀ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਹੋਇਆ ਹੈ। ਇਸ ਸਬੰਧੀ ਥਾਣਾ ਵੈਰੋਵਾਲ ਵਿਖੇ ਧਾਰਾ 379, 411 ਤਹਿਤ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਇਸ ਮੌਕੇ ਏ. ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਆਸ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸ. ਆਈ. ਬਲਬੀਰ ਸਿੰਘ, ਏ. ਐੱਸ. ਆਈ. ਲਖਵਿੰਦਰ ਸਿੰਘ, ਅਮਰਜੀਤ ਸਿੰਘ, ਬਿੱਕਰ ਸਿੰਘ, ਬਲਦੇਵ ਸਿੰਘ ਆਦਿ ਮੌਜੂਦ ਸਨ।
ਫਰੀਦਕੋਟ : ਚੱਲਦੀ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਸਨਸਨੀ (ਵੀਡੀਓ)
NEXT STORY