ਚੰਡੀਗੜ੍ਹ(ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਦਿਨੇਸ਼ ਚੱਢਾ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚੰਡੀਗੜ੍ਹ ’ਚ ਕੀਤੇ ਦਾਅਵਿਆਂ ਨੂੰ ਸਿਰਫ਼ ਖਾਨਾਪੂਰਤੀ ਕਰਾਰ ਦਿੱਤਾ ਹੈ। ਚੱਢਾ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਅੰਕੜਿਆਂ ਦਾ ਖੇਲ ਖੇਡ ਕੇ ਸਵਾਦ ਲੈ ਰਹੇ ਹਨ ਪਰ ਪੰਜਾਬ ਵਾਸੀਆਂ ਨੂੰ ਅਸਲ ਸਵਾਦ ਉਦੋਂ ਆਉਣਾ ਹੈ, ਜਦੋਂ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੇ ਟਰਾਂਸਪੋਰਟ ਮਾਫ਼ੀਆ ਖ਼ਿਲਾਫ਼ ਪਰਚੇ ਦਰਜ ਹੋਣਗੇ ਅਤੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਦਾ ਪੈਸਾ ਵਾਪਸ ਕਰਵਾਇਆ ਜਾਵੇਗਾ।
ਦਿਨੇਸ਼ ਚੱਢਾ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਆਪਣੇ ਰਿਪੋਰਟ ਕਾਰਡ ’ਚ ਦੱਸਣ ਕਿ ਉਨ੍ਹਾਂ ਨੇ ਕਾਂਗਰਸੀਆਂ ਅਤੇ ਅਕਾਲੀਆਂ ਦੇ ਨਾਜਾਇਜ਼ ਵਾਧਿਆਂ ਵਾਲੇ ਹਜ਼ਾਰਾਂ ਪਰਮਿਟਾਂ ਵਿਚੋਂ ਕਿੰਨਿਆਂ ਨੂੰ ਰੱਦ ਕੀਤਾ ਹੈ? ਕਿੰਨੇ ਪਰਚੇ ਦਰਜ ਕਰਵਾ ਕੇ ਲੁੱਟੇ ਗਏ ਟੈਕਸ ਦੀ ਰਿਕਵਰੀ ਸ਼ੁਰੂ ਕਰਵਾਈ ਹੈ? ਜੇਕਰ ਵੜਿੰਗ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦਾ ਕੀਤਾ ਗਿਆ ਪਸ਼ਚਾਤਾਪ ਸੱਚਾ ਹੈ ਤਾਂ ਉਸ ਸਮੇਂ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਹੀਆਂ ਬੀਬੀ ਰਜ਼ੀਆ ਸੁਲਤਾਨਾ ਅਤੇ ਬੀਬੀ ਅਰੁਣਾ ਚੌਧਰੀ ਨੂੰ ਤੁਰੰਤ ਮੰਤਰੀ ਮੰਡਲ ਤੋਂ ਬਾਹਰ ਕੀਤਾ ਜਾਵੇ, ਜਿਨ੍ਹਾਂ ਨੇ ਮੰਤਰੀ ਹੁੰਦਿਆਂ ਟਰਾਂਸਪੋਰਟ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਸੀ।
ਚੱਢਾ ਨੇ ਕਿਹਾ ਕਿ ਉਨ੍ਹਾਂ ਨੇ ਟਰਾਂਸਪੋਰਟ ਮੰਤਰੀ ਨੂੰ ਪੱਤਰ ਲਿਖ ਕੇ ਅਤੇ ਟਵੀਟ ਕਰਕੇ ਬਿਨਾਂ ਨੀਤੀ ਤੋਂ ਰੂਟ ਰੂਟ ਪਰਮਿਟ ਵਧਾਉਣ ਵਾਲੇ ਅਕਾਲੀਆਂ ਅਤੇ ਕਾਂਗਰਸੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਕਈ ਵਾਰ ਬੇਨਤੀ ਕੀਤੀ ਪਰ ਮੰਤਰੀ ਨੇ ਇਨ੍ਹਾਂ ਸਿਆਸੀ ਟਰਾਂਸਪੋਟਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।
ਮੁੱਖ ਮੰਤਰੀ ਚੰਨੀ ਦੀ ਪੁਲਸ ਅਧਿਕਾਰੀਆਂ ਨੂੰ ਦੋ ਟੁਕ, ਕਿਹਾ- ਠੀਕ ਢੰਗ ਨਾਲ ਨਿਭਾਓ ਡਿਊਟੀ
NEXT STORY