ਤਰਨਤਾਰਨ- ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਲਈ ਕਾਂਗਰਸ ਪਾਰਟੀ ਨੇ ਪੂਰਾ ਜ਼ੋਰ ਲਗਾ ਦਿੱਤਾ ਹੈ। ਪਾਰਟੀ ਵੱਲੋਂ ਹਰ ਪੱਧਰ ‘ਤੇ ਆਗੂਆਂ ਨੂੰ ਤਾਇਨਾਤ ਕੀਤਾ ਗਿਆ ਹੈ, ਜਿਸ ਨਾਲ ਇਹ ਸਾਫ਼ ਹੋ ਰਿਹਾ ਹੈ ਕਿ ਕਾਂਗਰਸ ਇਸ ਚੋਣ ਨੂੰ ਕਿਸੇ ਵੀ ਕੀਮਤ ‘ਤੇ ਜਿੱਤਣਾ ਚਾਹੁੰਦੀ ਹੈ। ਇਸ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਲਗਭਗ ਪੰਜ ਮਹੀਨਿਆਂ ਬਾਅਦ ਇੱਕੋ ਸਟੇਜ ‘ਤੇ ਇਕੱਠੇ ਨਜ਼ਰ ਆਏ। ਦੋਵਾਂ ਆਗੂਆਂ ਵਿਚਕਾਰ ਲੰਮੇ ਸਮੇਂ ਤੋਂ ਚੱਲ ਰਹੇ ਤਣਾਅ ਦੇ ਬਾਵਜੂਦ ਇਹ ਇਕੱਠ ਇਕ ਵੱਡਾ ਸੰਕੇਤ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਬੋਲੇ CM ਮਾਨ, ਕਿਹਾ- 'ਵਿਰੋਧੀ ਰਾਜਨੀਤੀ ਨੂੰ ਸਮਝਦੇ ਖੇਡ'
ਪਾਰਟੀ ਨੇ ਤਰਨਤਾਰਨ ਤੋਂ ਕਰਨਬੀਰ ਸਿੰਘ ਨੂੰ ਉਮੀਦਵਾਰ ਘੋਸ਼ਿਤ ਕੀਤਾ ਹੈ। ਆਸ਼ੂ ਨੂੰ ਵੀ ਆਪਣੇ ਧੜੇ ਦੇ ਆਗੂਆਂ ਨਾਲ ਗੱਲਬਾਤ ਕਰਦੇ ਦੇਖਿਆ ਗਿਆ, ਜਿਸ ਨਾਲ ਵਰਕਰਾਂ ਵਿੱਚ ਨਵੀਂ ਉਮੀਦ ਅਤੇ ਜੋਸ਼ ਪੈਦਾ ਹੋਇਆ ਹੈ। ਹੁਣ ਦੇਖਣਾ ਇਹ ਰਹੇਗਾ ਕਿ ਵੜਿੰਗ ਤੇ ਆਸ਼ੂ ਦੀ ਇਹ ਇਕੱਠੀ ਮੌਜੂਦਗੀ ਕਾਂਗਰਸ ਦੇ ਨਤੀਜਿਆਂ ‘ਤੇ ਕਿੰਨਾ ਪ੍ਰਭਾਵ ਪਾਉਂਦੀ ਹੈ। ਹਾਲਾਂਕਿ ਭਾਰਤ ਭੂਸ਼ਣ ਆਸ਼ੂ ਲੋਕ ਸਭਾ ਚੋਣਾਂ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਜਨਤਕ ਸਮਾਗਮਾਂ ਤੋਂ ਦੂਰੀ ਬਣਾ ਕੇ ਰੱਖਦੇ ਆ ਰਹੇ ਸਨ। ਉਨ੍ਹਾਂ ਨੇ ਆਪਣੇ ਪ੍ਰਚਾਰ ਦੌਰਾਨ ਰਾਜਾ ਵੜਿੰਗ ਨਾਲ ਸਟੇਜ ਵੀ ਜ਼ਿਆਦਾ ਸਾਂਝੀ ਨਹੀਂ ਕੀਤੀ। ਵੀਰਵਾਰ ਨੂੰ ਜਦੋਂ ਆਸ਼ੂ ਪਾਰਟੀ ਲਈ ਪ੍ਰਚਾਰ ਕਰਨ ਲਈ ਤਰਨਤਾਰਨ ਗਏ ਸਨ, ਤਾਂ ਉਨ੍ਹਾਂ ਨੂੰ ਇੱਕ ਰੈਲੀ ਵਿੱਚ ਸਟੇਜ 'ਤੇ ਬੈਠਣਾ ਪਿਆ। ਇਸ ਦੌਰਾਨ, ਉਨ੍ਹਾਂ ਨੂੰ ਆਪਣੇ ਧੜੇ ਦੇ ਆਗੂਆਂ ਨਾਲ ਰੁੱਝੇ ਹੋਏ ਦੇਖਿਆ ਗਿਆ।
ਇਹ ਵੀ ਪੜ੍ਹੋ-ਪਤੀ-ਪਤਨੀ ਮਿਲ ਕੇ ਕਰਦੇ ਸੀ ਗਲਤ ਕੰਮ, ਪੁਲਸ ਨੇ ਦੋਵਾਂ ਨੂੰ ਰੰਗੇ ਹੱਥੀਂ ਫੜਿਆ
ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਨੇ 30 ਮਈ, 2025 ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਨਾਮਜ਼ਦਗੀ ਦਾਖਲ ਕੀਤੀ ਸੀ। ਨਾਮਜ਼ਦਗੀ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਆਸ਼ੂ ਇਕੱਠੇ ਦੇਖੇ ਗਏ ਸਨ। ਇਸ ਤੋਂ ਬਾਅਦ, ਚੋਣ ਪ੍ਰਚਾਰ ਦੌਰਾਨ ਦੋਵੇਂ ਆਗੂ ਜਨਤਕ ਪਲੇਟਫਾਰਮਾਂ 'ਤੇ ਇਕੱਠੇ ਨਹੀਂ ਦੇਖੇ ਗਏ। ਇਸ ਸਮੇਂ ਨੇ ਦੋਵਾਂ ਆਗੂਆਂ ਵਿਚਕਾਰ ਦਰਾਰ ਨੂੰ ਹੋਰ ਡੂੰਘਾ ਕਰ ਦਿੱਤਾ। ਹਾਰ ਤੋਂ ਬਾਅਦ, ਆਸ਼ੂ ਨੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। 30 ਮਈ ਤੋਂ ਬਾਅਦ ਪਹਿਲੀ ਵਾਰ ਤੋਂ ਬਾਅਦ ਦੋਵਾਂ ਨੂੰ ਫਿਰ ਤੋਂ ਸਟੇਜ 'ਤੇ ਇਕੱਠਿਆਂ ਦੇਖਿਆ ਗਿਆ।
ਇਹ ਵੀ ਪੜ੍ਹੋ- ਮਾਂ-ਧੀ ਦੇ ਸੜਕ 'ਤੇ ਵਿੱਛੇ ਸੱਥਰ, ਵੱਖ ਹੋਇਆ ਸਿਰ
ਇੰਨਾ ਹੀ ਨਹੀਂ ਜ਼ਿਮਨੀ ਚੋਣ ਹਾਰਨ ਤੋਂ ਬਾਅਦ, ਆਸ਼ੂ ਲੰਬੇ ਸਮੇਂ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹੇ। ਉਹ "ਵੋਟ ਚੋਰ ਕੁਰਸੀ ਛੋੜ" ਦਸਤਖ਼ਤ ਮੁਹਿੰਮ ਲਈ ਮੀਟਿੰਗਾਂ ਵਿੱਚ ਵੀ ਸ਼ਾਮਲ ਨਹੀਂ ਹੋਏ। ਹਾਲਾਂਕਿ, ਪਿਛਲੇ ਕੁਝ ਦਿਨਾਂ ਵਿੱਚ, ਆਸ਼ੂ ਆਪਣੇ ਹਲਕੇ ਵਿੱਚ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ ਅਤੇ ਹੁਣ ਪਾਰਟੀ ਉਮੀਦਵਾਰ ਲਈ ਪ੍ਰਚਾਰ ਕਰਨ ਲਈ ਤਰਨਤਾਰਨ ਪਹੁੰਚੇ ਹਨ। ਸੂਤਰਾਂ ਮੁਤਾਬਕ ਤਰਨਤਾਰਨ 'ਚ ਆਸ਼ੂ ਨੂੰ ਪ੍ਰਤਾਪ ਸਿੰਘ ਬਾਜਵਾ, ਪ੍ਰਗਟ ਸਿੰਘ, ਤ੍ਰਿਪਤ ਰਾਜਿੰਦਰ ਬਾਜਵਾ, ਗੁਰਜੀਤ ਔਜਲਾ ਅਤੇ ਹੋਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਦੇ ਦੇਖਿਆ ਗਿਆ। ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਗਟ ਸਿੰਘ ਅਤੇ ਆਸ਼ੂ ਨੂੰ ਕਾਫ਼ੀ ਸਮੇਂ ਤੱਕ ਗੱਲਬਾਤ ਕਰਦੇ ਦੇਖਿਆ ਗਿਆ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਦੋਵੇਂ ਇਸ ਸਮੇਂ ਪਾਰਟੀ ਦੇ ਸੂਬਾ ਪ੍ਰਧਾਨ ਨਾਲ ਚੰਗੇ ਸਬੰਧ ਨਹੀਂ ਰੱਖਦੇ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Verka ਮਿਲਕ ਪਲਾਂਟ ਬਲਾਸਟ ਮਾਮਲੇ 'ਚ GM ਦਾ ਪਹਿਲਾ ਬਿਆਨ
NEXT STORY