ਚੰਡੀਗੜ੍ਹ (ਅਸ਼ਵਨੀ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਜੀਰਾ ਨੇੜੇ ਸਰਾਬ ਫੈਕਟਰੀ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ’ਤੇ ਬਲ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਸਮੁੱਚਾ ਮਾਲਵਾ ਖੇਤਰ ਪ੍ਰਦੂਸ਼ਿਤ ਧਰਤੀ ਹੇਠਲੇ ਪਾਣੀ ਕਾਰਣ ਕੈਂਸਰ ਦੀ ਭਿਆਨਕ ਬਿਮਾਰੀ ਦਾ ਸਾਹਮਣਾ ਕਰ ਰਿਹਾ ਹੈ ਤਾਂ ਸਾਵਧਾਨੀ ਵਰਤਣ ਦੀ ਲੋੜ ਹੈ। ਪਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਵਿਗਿਆਨਕ ਢੰਗ ਨਾਲ ਜਾਂਚ-ਪੜਤਾਲ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕੀਤੇ ਬਿਨਾਂ ਇਕ ਵਾਰ ਫਿਰ ਅਜਿਹਾ ਹੀ ਕਿਉਂ ਹੋਣ ਦਿੱਤਾ ਜਾ ਰਿਹਾ ਹੈ?
ਇਹ ਖ਼ਬਰ ਵੀ ਪੜ੍ਹੋ - ਅਹਿਮ ਖ਼ਬਰ : ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ
ਸੂਬਾ ਕਾਂਗਰਸ ਪ੍ਰਧਾਨ ਨੇ ਅਦਾਲਤ ਵਲੋਂ ਸ਼ਰਾਬ ਦੀ ਫੈਕਟਰੀ ਦਾ ਰਸਤਾ ਖੋਲ੍ਹਣ ਲਈ ਅਦਾਲਤੀ ਹੁਕਮਾਂ ਤੋਂ ਬਾਅਦ ਕੀਤੀ ਗਈ ਘੇਰਾਬੰਦੀ ਅਤੇ ਪੁਲਸ ਕਾਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਟਕਰਾਅ ਲਈ ਜ਼ਿੰਮੇਵਾਰ ਦੱਸਿਆ।
ਇਹ ਖ਼ਬਰ ਵੀ ਪੜ੍ਹੋ - ਸੀਤ ਲਹਿਰ : ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ, ਜਾਣੋ ਕਿੰਨੇ ਦਿਨ ਪੈਂਦੀ ਰਹੇਗੀ ਧੁੰਦ
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਖਦਸ਼ਾ ਸਹੀ ਹੈ ਕਿ ਸ਼ਰਾਬ ਫੈਕਟਰੀ ਵਿਚੋਂ ਨਿਕਲਣ ਵਾਲੀ ਗੰਦਗੀ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰ ਸਕਦੀ ਹੈ, ਜਿਸ ਬਾਰੇ ਸਰਕਾਰ ਨੂੰ ਸਥਿਤੀ ਵਿਗੜਨ ਦੇਣ ਦੀ ਬਜਾਏ ਸ਼ੁਰੂ ਵਿਚ ਹੀ ਕਾਰਵਾਈ ਕਰਨੀ ਚਾਹੀਦੀ ਸੀ। ਸੂਬਾ ਕਾਂਗਰਸ ਪ੍ਰਧਾਨ ਨੇ ਹਾਈ ਕੋਰਟ ਦੇ ਇਸ ਸੁਝਾਅ ਦਾ ਸੁਆਗਤ ਕੀਤਾ ਹੈ ਕਿ ਉਹ ਕਿਸਾਨਾਂ ਦੇ ਸ਼ੰਕਿਆਂ ਨੂੰ ਦੇਖਣ ਲਈ ਕਮੇਟੀ ਦੇ ਗਠਨ ਦਾ ਹੁਕਮ ਦੇ ਸਕਦੀ ਹੈ ਕਿ ਕੀ ਫੈਕਟਰੀ ਤੋਂ ਨਿਕਲਣ ਵਾਲਾ ਪਦਾਰਥ ਧਰਤੀ ਹੇਠਲੇ ਪਾਣੀ ਨੂੰ ਪ੍ਰਦੂਸ਼ਿਤ ਕਰੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅਹਿਮ ਖ਼ਬਰ : ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ
NEXT STORY