ਮਾਹਿਲਪੁਰ, (ਜ.ਬ.)- ਅੱਜ ਇਥੇ ਮੁੱਖ ਮਾਰਗ 'ਤੇ ਸੀ. ਪੀ. ਐੱਮ. ਅਤੇ ਸੀਟੂ ਵਰਕਰਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ। ਵਰਕਰਾਂ ਨੂੰ ਸੰਬੋਧਨ ਕਰਦਿਆਂ ਕਾ. ਦਰਸ਼ਨ ਸਿੰਘ ਮੱਟੂ ਅਤੇ ਕਾ. ਮਹਿੰਦਰ ਕੁਮਾਰ ਬੱਢੋਆਣ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਦੌਰਾਨ ਜਬਰ-ਜ਼ਨਾਹ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਜੰਮੂ ਦੇ ਕਠੂਆ ਜ਼ਿਲੇ ਵਿਚ 8 ਸਾਲਾ ਮਾਸੂਮ ਬੱਚੀ ਨੂੰ ਜਬਰ-ਜ਼ਨਾਹ ਉਪਰੰਤ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਇਸੇ ਤਰ੍ਹਾਂ ਯੂ. ਪੀ. ਦੇ ਇਕ ਪਿੰਡ ਵਿਚ ਭਾਜਪਾ ਵਿਧਾਇਕ ਵੱਲੋਂ ਵੀ ਅਜਿਹੀ ਹਰਕਤ ਕੀਤੀ ਗਈ ਅਤੇ ਪੀੜਤ ਲੜਕੀ ਦੇ ਪਿਤਾ ਨੂੰ ਝੂਠੇ ਕੇਸ ਵਿਚ ਫਸਾ ਕੇ ਜੇਲ ਅੰਦਰ ਡੱਕ ਦਿੱਤਾ ਗਿਆ, ਜਿਥੇ ਕਿ ਉਸ ਦੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਤੁਰੰਤ ਫਾਂਸੀ ਦੇ ਦੇਣੀ ਚਾਹੀਦੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਸਰਕਾਰ ਵੱਲੋਂ ਮਜ਼ਦੂਰਾਂ ਵਿਰੁੱਧ ਕਾਨੂੰਨ ਬਣਾ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਬਣੇ ਕਾਨੂੰਨ ਵਿਚ ਸੋਧ ਕਰ ਕੇ ਉਨ੍ਹਾਂ ਦੇ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ, ਜਿਸ ਨਾਲ ਮਜ਼ਦੂਰਾਂ 'ਤੇ ਜ਼ੁਲਮ ਹੋਰ ਵਧੇਗਾ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਸਾਲ ਵਿਚ 2 ਕਰੋੜ ਲੋਕਾਂ ਨੂੰ ਨੌਕਰੀਆਂ ਦੇਣ ਅਤੇ 15 ਲੱਖ ਰੁਪਏ ਹਰੇਕ ਦੇਸ਼ ਵਾਸੀ ਦੇ ਬੈਂਕ ਖਾਤੇ ਵਿਚ ਪਾਉਣ ਦੇ ਵਾਅਦੇ ਪੂਰੇ ਨਾ ਕਰ ਕੇ ਲੋਕਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ।
ਇਸ ਮੌਕੇ ਸੁਭਾਸ਼ ਮੱਟੂ, ਨੀਲਮ ਰਾਣੀ, ਚਮਨ ਲਾਲ, ਜਸਵਿੰਦਰ ਕੌਰ ਢਾਂਡਾ, ਹਰਪਾਲ ਸਿੰਘ, ਸ਼ੇਰ ਜੰਗ ਬਹਾਦੁਰ, ਦਿਲਬਾਗ ਸਿੰਘ, ਸੱਤਿਆ ਦੇਵੀ, ਗਗਨ ਕੁਮਾਰ, ਭਾਗ ਸਿੰਘ, ਵਿੱਕੀ ਕਹਾਰਪੁਰ, ਜਸਵੰਤ ਕੌਰ ਕਹਾਰਪੁਰ, ਰਾਕੇਸ਼ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਅਸੀਂ ਹਰ ਕਮੀ ਨੂੰ ਦੂਰ ਕਰ ਕੇ ਖਿਡਾਰੀਆਂ ਨੂੰ ਕਰਾਂਗੇ ਤਿਆਰ : ਰਾਣਾ ਸੋਢੀ
NEXT STORY