ਅੰਮ੍ਰਿਤਸਰ (ਗੁਰਿੰਦਰ ਸਾਗਰ) - ਕੇਂਦਰੀ ਹਲਕਾ ਵਾਰਡ ਨੰ.57 ਨਵਾਕੋਟ ਗੁਰਦੁਆਰਾ ਭਾਟੀਆ ਵਾਲਾ ਨੇੜੇ ਪਾਣੀ ਦਾ ਸਰਕਾਰੀ ਟਿਊਬਵੈੱਲ ਫੇਲ ਹੋਣ ਕਾਰਨ ਪਿਛਲੇ 1 ਮਹੀਨੇ ਤੋਂ ਬੰਦ ਪਿਆ ਹੈ। ਸਰਕਾਰੀ ਟਿਊਬਵੈੱਲ ਬੰਦ ਹੋਣ ਕਾਰਨ ਉਕਤ ਇਲਾਕੇ ਦੇ ਲੋਕ ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਹੇ ਹਨ। ਜਗਬਾਣੀ ਨਾਲ ਗੱਲਬਾਤ ਕਰਦਿਆਂ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਸਾਡੇ ਇਲਾਕੇ ਦਾ ਟਿਊਬਵੈੱਲ ਬੰਦ ਹੈ, ਜਿਸ ਕਾਰਨ ਸਾਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਇਸ ਮੌਕੇ ਕੁਝ ਲੋਕਾਂ ਨੇ ਦੱਸਿਆ ਕਿ ਅਸੀਂ ਸਵੇਰੇ ਸਵੇਰੇ ਆਪਣੇ ਕੰਮਾਂ 'ਤੇ ਜਾਣਾ ਹੁੰਦਾ ਹੈ, ਪਾਣੀ ਨਾ ਹੋਣ ਅਸੀਂ ਆਪਣੇ ਕੰਮ 'ਤੇ ਸਮੇਂ ਸਿਰ ਨਹੀਂ ਪਹੁੰਚ ਪਾਉਂਦੇ। ਜਨਾਨੀਆਂ ਨੇ ਦੱਸਿਆ ਕਿ ਅਸੀਂ ਘਰ ਦਾ ਕੰਮ ਕਰਨਾ ਹੁੰਦਾ ਹੈ, ਪਾਣੀ ਨਾ ਹੋਣ ਕਾਰਨ ਕੁਝ ਨਹੀਂ ਹੁੰਦਾ, ਜਿਸ ਕਰਕੇ ਉਨ੍ਹਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਅਸੀਂ ਕਈ ਵਾਰ ਇਲਾਕੇ ਦੇ ਕੌਂਸਲਰ ਨੂੰ ਮਿਲ ਚੁੱਕੇ ਹਾਂ ਪਰ ਅੱਜ ਤੱਕ ਸਾਡੀ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ ਅਤੇ ਨਾ ਕੋਈ ਸੁਣਵਾਈ ਹੋ ਰਹੀ ਹੈ। ਕੌਂਸਲਰ ਹਰ ਵਾਰ ਇਸ ਸਮੱਸਿਆ ਦਾ ਹੱਲ ਕਰਨ ਦੀ ਗੱਲ ਕਹਿ ਕੇ ਸਾਨੂੰ ਵਾਪਸ ਘਰ ਭੇਜ ਦਿੰਦਾ ਹੈ।
ਪੜ੍ਹੋ ਇਹ ਵੀ ਖ਼ਬਰ - ਭਵਾਨੀਗੜ੍ਹ : ਸ਼ਹੀਦਾਂ ਦੀ ਬਣੀ ਸਮਾਧ ’ਤੇ ਪਏ ਗੁਟਕਾ ਸਾਹਿਬ ਦੀ ਬੇਅਦਬੀ, ਗੋਲਕ ਤੋੜਨ ਦੀ ਵੀ ਕੀਤੀ ਕੋਸ਼ਿਸ਼
ਦੂਜੇ ਪਾਸੇ ਇਸ ਸਬੰਧੀ ਜਦੋਂ ਇਲਾਕੇ ਦੇ ਕੌਂਸਲਰ ਪਤੀ ਸਰਬਜੀਤ ਸਿੰਘ ਲਾਟੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜਿਸ ਜਗ੍ਹਾ 'ਤੇ ਪਾਣੀ ਦਾ ਸਰਕਾਰੀ ਟਿਊਬਵੈੱਲ ਲਗਾਇਆ ਗਿਆ ਹੈ। ਉਸ ਦੇ ਹੇਠਾਂ ਜ਼ਮੀਨ ਖ਼ਰਾਬ ਹੋਣ ਕਾਰਨ ਅਸੀਂ ਦੁਬਾਰਾ ਬੋਰ ਕਰਵਾਉਣ ਤੋਂ ਅਸਮਰੱਥ ਹਾਂ, ਜਿਸ ਦੇ ਬਦਲੇ ਅਸੀਂ ਗੰਜ ਚੌੜਾ ਬਜ਼ਾਰ ਵਿੱਚ ਨਵਾਂ ਟਿਊਬਵੈੱਲ ਲਗਾਇਆ ਹੈ। ਇਸ ਨੂੰ ਨਵਾਂ ਕਚਹਿਰੀ ਦੇ ਖੇਤਰ ਨਾਲ ਜੋੜ ਦਿੱਤਾ ਗਿਆ ਹੈ, ਜਿਵੇਂ ਹੀ ਸਾਨੂੰ ਬਿਜਲੀ ਦਾ ਕੁਨੈਕਸ਼ਨ ਮਿਲ ਜਾਵੇਗਾ, ਉਸੇ ਦਿਨ ਤੋਂ ਟਿਊਬਵੈੱਲ ਚਾਲੂ ਕਰ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਪੈਸੇ ਨਾ ਦੇਣ ’ਤੇ ਨਸ਼ੇੜੀ ਪੁੱਤ ਨੇ ਪਿਓ ’ਤੇ ਕੀਤਾ ਹਮਲਾ, ਵੱਢਿਆ ਗੁੱਟ
ਚੰਡੀਗੜ੍ਹ 'ਚ ਵਾਰ ਰੂਮ ਦੀ ਬੈਠਕ ਅੱਜ, ਕੋਰੋਨਾ ਦੇ ਹਾਲਾਤ 'ਤੇ ਲਏ ਜਾਣਗੇ ਅਹਿਮ ਫ਼ੈਸਲੇ
NEXT STORY