ਬਮਿਆਲ (ਹਰਜਿੰਦਰ ਸਿੰਘ ਗੋਰਾਇਆ) : ਜਿੱਥੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਆਮ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ ਉੱਥੇ ਹੀ ਜੇਕਰ ਸਰਹੱਦੀ ਖੇਤਰ ਦੇ ਕਸਬਾ ਬਮਿਆਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹੀਦ ਕਰਨਲ ਕੇ.ਐਲ. ਗੁਪਤਾ ਦੀ ਗੱਲ ਕੀਤੀ ਜਾਵੇ ਤਾ ਇਸ ਵਿੱਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਪਾਣੀ ਭਰਨ ਦੀ ਗੰਭੀਰ ਸਮੱਸਿਆ ਪੈਦਾ ਹੋ ਗਈ। ਸਕੂਲ ਦੀ ਐਂਟਰੀ ਤੋਂ ਲੈ ਕੇ ਅੰਦਰਲੇ ਹਿੱਸੇ ਤੱਕ ਲਗਭਗ ਦੋ ਤੋਂ ਤਿੰਨ ਫੁੱਟ ਪਾਣੀ ਭਰ ਗਿਆ, ਜਦਕਿ ਕਈ ਕਲਾਸਰੂਮ ਵੀ ਪਾਣੀ ਨਾਲ ਭਰੇ ਹੋਏ ਨਜ਼ਰ ਆਏ। ਪਾਣੀ ਦੀ ਇਸ ਸਥਿਤੀ ਕਾਰਨ ਵੀਰਵਾਰ ਨੂੰ ਸਕੂਲ ਵਿੱਚ ਪਹੁੰਚੇ ਵਿਦਿਆਰਥੀਆਂ ਨੂੰ ਵਾਪਸ ਭੇਜਣਾ ਪਿਆ। ਹਾਲਾਂਕਿ ਸਕੂਲ ਦਾ ਸਟਾਫ ਮੌਜੂਦ ਰਿਹਾ।

ਦੱਸਣਯੋਗ ਹੈ ਕਿ ਇਹ ਸਕੂਲ ਸੜਕ ਦੇ ਪੱਧਰ ਤੋਂ ਕਾਫ਼ੀ ਨੀਵਾਂ ਹੋਣ ਕਾਰਨ ਬਰਸਾਤ ਦੇ ਦਿਨਾਂ ਵਿੱਚ ਹਰ ਵਾਰ ਪਾਣੀ ਭਰਨ ਦੀ ਸਮੱਸਿਆ ਦਾ ਸਾਹਮਣਾ ਕਰਦਾ ਹੈ। ਸਕੂਲ ਨੂੰ ਵੱਖ-ਵੱਖ ਸਰਕਾਰਾਂ ਵੱਲੋਂ ਸਮੇਂ-ਸਮੇਂ 'ਤੇ ਗ੍ਰਾਂਟਾਂ ਮਿਲਦੀਆਂ ਰਹੀਆਂ ਹਨ ਅਤੇ ਇਸ ਵੇਲੇ ਸਕੂਲ ਪੀਐੱਮ ਸ੍ਰੀ ਯੋਜਨਾ ਅਧੀਨ ਵੀ ਆਉਂਦਾ ਹੈ, ਜਿਸ ਤਹਿਤ ਵਿਕਾਸ ਕਾਰਜ ਚੱਲ ਰਹੇ ਹਨ। ਇਸ ਦੇ ਬਾਵਜੂਦ ਪਾਣੀ ਦੀ ਨਿਕਾਸੀ ਦਾ ਸਥਾਈ ਹੱਲ ਨਾ ਹੋਣ ਕਾਰਨ ਵਿਦਿਆਰਥੀਆਂ ਅਤੇ ਸਟਾਫ ਨੂੰ ਹਰ ਬਰਸਾਤ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਕੂਲ ਦੇ ਪ੍ਰਿੰਸੀਪਲ ਰਾਮ ਲਾਲ ਨੇ ਦੱਸਿਆ ਕਿ ਸਕੂਲ ਵੱਲੋਂ ਪਾਣੀ ਦੀ ਨਿਕਾਸੀ ਲਈ ਦੋ ਬੋਰ ਕਰਵਾਏ ਗਏ ਹਨ ਅਤੇ ਦੋ ਮੋਟਰਾਂ ਲਗਾ ਕੇ ਪਾਣੀ ਕੱਢਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪਰ ਭਾਰੀ ਬਰਸਾਤ ਦੌਰਾਨ ਇੰਨੀ ਵੱਡੀ ਮਾਤਰਾ ਵਿੱਚ ਪਾਣੀ ਇਕੱਠਾ ਹੋ ਜਾਂਦਾ ਹੈ ਕਿ ਮੋਟਰਾਂ ਦੇ ਬਾਵਜੂਦ ਪਾਣੀ ਪੂਰੀ ਤਰ੍ਹਾਂ ਬਾਹਰ ਨਹੀਂ ਨਿਕਲ ਪਾਉਂਦਾ। ਬਿਜਲੀ ਬੰਦ ਹੋਣ ਦੀ ਸਥਿਤੀ ਵਿੱਚ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ।
ਇਹ ਵੀ ਪੜ੍ਹੋ : ਜੇਕਰ ਤੁਹਾਡਾ ਫ਼ੋਨ ਹੋ ਜਾਵੇ ਚੋਰੀ ਤਾਂ ਤੁਰੰਤ ਕਰੋ ਇਹ ਕੰਮ; ਪੰਜਾਬ ਪੁਲਸ ਨੇ ਟ੍ਰੇਸ ਕੀਤੇ 1,00,00,000 ਰੁਪਏ ਦੇ ਫ਼ੋਨ
ਸਥਾਨਕ ਲੋਕਾਂ ਅਤੇ ਮਾਪਿਆਂ ਦਾ ਕਹਿਣਾ ਹੈ ਕਿ ਸਰਹੱਦੀ ਖੇਤਰ ਦੇ ਇਸ ਮਹੱਤਵਪੂਰਨ ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪਾਣੀ ਦੀ ਨਿਕਾਸੀ ਲਈ ਸਥਾਈ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਸਕੂਲ ਦੇ ਪੱਧਰ ਅਤੇ ਆਲੇ-ਦੁਆਲੇ ਦੇ ਡਰੇਨੇਜ ਸਿਸਟਮ ਦੀ ਜਾਂਚ ਕਰਵਾ ਕੇ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ, ਤਾਂ ਜੋ ਹਰ ਬਰਸਾਤ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ ਤੋਂ ਭਰੇ 3 ਸੈਂਪਲ
NEXT STORY