ਚੰਡੀਗੜ੍ਹ (ਰਮਨਜੀਤ ਸਿੰਘ) : ਸਾਉਣੀ ਦੇ ਸੀਜ਼ਨ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਜਲ ਸਰੋਤ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ 15 ਤੋਂ 22 ਮਈ 2023 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜ਼ੀਹ ਦੇ ਆਧਾਰ ’ਤੇ ਚੱਲਣਗੀਆਂ।
ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਕਿ ਗਰੁੱਪ ’ਏ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ. ਐੱਨ. ਸੀ., ਜੋ ਗਰੁੱਪ ‘ਬੀ’ ਵਿਚ ਹਨ, ਨੂੰ ਦੂਜੀ ਤਰਜ਼ੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਕਿ ਗਰੁੱਪ ‘ਏ’ ਵਿਚ ਹਨ, ਨੂੰ ਪਹਿਲੀ ਤਰਜ਼ੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ।
ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ, ਜੋ ਕਿ ਗਰੁੱਪ ‘ਬੀ’ ਵਿਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅੱਪਰਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜ਼ੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਲਾਹੌਰ ਬ੍ਰਾਂਚ, ਕਸੂਰ ਬ੍ਰਾਂਚ, ਸਭਰਾਓ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਬੇਅਦਬੀਆਂ ਕਰਨ ਵਾਲਿਆਂ ’ਤੇ ਲਾਈਆਂ ਜਾਣ ਐੱਨ. ਐੱਸ. ਏ., ਯੂ. ਏ. ਪੀ. ਏ. ਵਰਗੀਆਂ ਧਰਾਵਾਂ : ਦਾਦੂਵਾਲ
NEXT STORY