ਤਰਨਤਾਰਨ (ਰਮਨ ਚਾਵਲਾ)-ਪਹਾੜੀ ਇਲਾਕਿਆਂ ’ਚ ਫਿਰ ਤੋਂ ਹੋਈ ਬਰਸਾਤ ਅਤੇ ਮੌਸਮ ਦੇ ਬਦਲਾਓ ਦੇ ਚੱਲਦਿਆਂ ਜਿੱਥੇ ਪੌਂਗ ਡੈਮ ਵੱਲੋਂ ਛੱਡੇ ਗਏ ਪਾਣੀ ਦੇ ਚੱਲਦਿਆਂ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਕਿਸਾਨਾਂ ਦੀ ਨੀਂਦ ਇਕ ਵਾਰ ਫਿਰ ਤੋਂ ਉੱਡ ਗਈ ਹੈ। ਸ਼ਨੀਵਾਰ ਦੇਰ ਰਾਤ ਬਿਆਸ ਦਰਿਆ ’ਚ ਅਪ ਸਟਰੀਮ ਲਈ ਜਿੱਥੇ 81 ਹਜ਼ਾਰ ਕਿਊਸਿਕ ਪਾਣੀ ਪੁੱਜਾ ਹੈ, ਉਥੇ ਹੀ ਡਾਊਨ ਸਟਰੀਮ ਲਈ 61 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਬੀਤੇ ਕਈ ਦਿਨਾਂ ਤੋਂ ਪਾਣੀ ਦਾ ਪੱਧਰ ਹੇਠਾਂ ਜਾਣ ਦੇ ਚੱਲਦਿਆਂ ਆਪਣੀ ਪੈਲੀ ਨੂੰ ਉਪਜਾਊ ਬਣਾਉਣ ਲਈ ਜਿੱਥੇ ਵੱਡੀਆਂ ਮਸ਼ੀਨਾਂ ਦੀ ਮਦਦ ਨਾਲ ਪੰਜ ਤੋਂ ਅੱਠ ਫੁੱਟ ਤੱਕ ਚੜੀ ਰੇਤ ਨੂੰ ਹਟਾਏ ਜਾਣ ਦਾ ਕੰਮ ਕੀਤਾ ਜਾ ਰਿਹਾ ਸੀ, ਉਥੇ ਹੀ ਬੀਤੀ ਰਾਤ ਪਾਣੀ ਦਾ ਬਹਾਵ ਤੇਜ਼ ਹੋਣ ਕਰਕੇ ਉਨ੍ਹਾਂ ਦੀ ਮਿਹਨਤ ਉਪਰ ਫਿਰ ਤੋਂ ਪਾਣੀ ਫਿਰ ਗਿਆ ਹੈ ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਵਿਭਾਗ ਦੀ ਨਵੀਂ ਭਵਿੱਖਬਾਣੀ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਹਾੜੀ ਇਲਾਕਿਆਂ ’ਚ ਫਿਰ ਤੋਂ ਹੋਈ ਬਰਸਾਤ ਅਤੇ ਮੌਸਮ ਦੀ ਤਬਦੀਲੀ ਦੇ ਚੱਲਦਿਆਂ ਜਿੱਥੇ ਪੌਂਗ ਡੈਮ ਵੱਲੋਂ ਵੱਡੇ ਪੱਧਰ ਉਪਰ ਪਾਣੀ ਨੂੰ ਪੰਜਾਬ ਅਤੇ ਹੋਰ ਇਲਾਕਿਆਂ ਵਿਚ ਬੀਤੀ ਰਾਤ ਤੋਂ ਛੱਡਿਆ ਜਾ ਰਿਹਾ ਹੈ, ਉਸੇ ਤਹਿਤ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਇਕ ਵਾਰ ਫਿਰ ਤੋਂ ਵਧਦਾ ਨਜ਼ਰ ਆ ਰਿਹਾ ਹੈ। ਜਿੱਥੇ ਕਿਸਾਨਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ, ਉਥੇ ਹੀ ਉਨ੍ਹਾਂ ਦੀ ਮਿਹਨਤ ਉਪਰ ਪਾਣੀ ਫੇਰ ਕੇ ਰੱਖ ਦਿੱਤਾ ਹੈ। ਜਾਣਕਾਰੀ ਦੇ ਅਨੁਸਾਰ ਮੰਡ ਇਲਾਕੇ ਵਿਚ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਦੇ ਲੋਕ ਜਿੱਥੇ ਹੜ੍ਹ ਦੇ ਚੱਲਦਿਆਂ ਕਾਫੀ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਹਜ਼ਾਰਾਂ ਏਕੜ ਫਸਲਾਂ ਤਬਾਹ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਬੀਤੇ ਕਰੀਬ 15 ਦਿਨ ਤੋਂ ਪਾਣੀ ਦਾ ਪੱਧਰ ਘਟਣ ਦੌਰਾਨ, ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਸੀ, ਉਥੇ ਹੀ ਉਨ੍ਹਾਂ ਵੱਲੋਂ ਕਣਕ ਦੀ ਫਸਲ ਬੀਜਣ ਦੀ ਤਿਆਰੀ ਸ਼ੁਰੂ ਕਰਦੇ ਹੋਏ ਖੇਤਾਂ ਵਿਚ ਪਾਣੀ ਨਾਲ ਰੁੜ ਕੇ ਆਈ ਰੇਤ ਨੂੰ ਬੜੀ ਤੇਜ਼ੀ ਨਾਲ ਬਾਹਰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ ਪ੍ਰੰਤੂ ਬੀਤੀ ਰਾਤ ਤੋਂ ਬਿਆਸ ਦਰਿਆ ਵਿਚ ਪਾਣੀ ਦੇ ਪੱਧਰ ਵਧਣ ਕਰਕੇ ਕਿਸਾਨਾਂ ਦੀਆਂ ਪੈਲੀਆਂ ਨੂੰ ਫਿਰ ਤੋਂ ਭਾਰੀ ਨੁਕਸਾਨ ਪੁੱਜ ਚੁੱਕਾ ਹੈ। ਪਿੰਡ ਦੀਨੇਕੇ ਦੇ ਨਿਵਾਸੀ ਕਿਸਾਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕਾਂ ਵੱਲੋਂ ਬੜੀ ਮੁਸ਼ੱਕਤ ਨਾਲ ਖੇਤਾਂ ਵਿਚ ਰੁੜ ਕੇ ਆਈ ਰੇਤ ਨੂੰ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਸੀ ਪ੍ਰੰਤੂ ਬੀਤੇ ਰਾਤ ਤੋਂ ਪਾਣੀ ਦਾ ਪੱਧਰ ਵਧਣ ਕਰਕੇ ਉਨ੍ਹਾਂ ਦੀ ਮਿਹਨਤ ਫਿਰ ਤੋਂ ਖਰਾਬ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਬੀਜਣ ਵਿਚ ਸਮਾਂ ਬਹੁਤ ਘੱਟ ਰਹਿ ਗਿਆ ਹੈ, ਜਿਸ ਦੇ ਚੱਲਦਿਆਂ ਹੁਣ ਕਣਕ ਦੀ ਫਸਲ ਬੀਜਣਾ ਅਸੰਭਵ ਨਜ਼ਰ ਆ ਰਿਹਾ ਹੈ ਕਿਉਂਕਿ ਇਸ ਪਾਣੀ ਦੇ ਪੱਧਰ ਦੇ ਵਧਣ ਕਰਕੇ ਮੁੜ ਤੋਂ ਰੇਤ ਨੂੰ ਬਾਹਰ ਕੱਢਣ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਬਹੁਤ ਘੱਟ ਹੈ। ਜਦਕਿ ਕਿਸਾਨਾਂ ਨੂੰ 60 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 6, 7 ਤੇ 8 ਅਕਤੂਬਰ ਤੱਕ ਜਾਰੀ ਹੋਏ ਵੱਡੇ ਹੁਕਮ, ਇਹ ਦੁਕਾਨਾਂ ਰਹਿਣਗੀਆਂ ਬੰਦ
ਉਨ੍ਹਾਂ ਦੱਸਿਆ ਕਿ ਲੋਕ ਆਪੋ ਆਪਣੀ ਫਸਲ ਬੀਜਣ ਨੂੰ ਲੈ ਕੇ ਬੀਤੇ ਕਰੀਬ 15 ਦਿਨਾਂ ਤੋਂ ਵੱਡੀਆਂ ਮਸ਼ੀਨਾਂ ਦੀ ਮਦਦ ਨਾਲ ਚਾਰ ਤੋਂ ਅੱਠ ਫੁੱਟ ਤੱਕ ਖੇਤਾਂ ਵਿਚ ਆਈ ਰੇਤ ਨੂੰ ਬਾਹਰ ਕੱਢਣ ਦਾ ਕੰਮ ਕਰ ਰਹੇ ਸਨ ਪ੍ਰੰਤੂ ਇਸ ਪਾਣੀ ਦੇ ਮੁੜ ਤੋਂ ਆ ਜਾਣ ਕਰਕੇ ਉਨ੍ਹਾਂ ਦਾ ਕਾਫੀ ਨੁਕਸਾਨ ਫਿਰ ਤੋਂ ਹੋ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਹਾਦਸੇ ਨੇ ਵਿਛਾਏ ਸਥੱਰ, ਕੰਮ ਤੋਂ ਆ ਰਹੇ ਨੌਜਵਾਨ ਦੀ ਦਰਦਨਾਕ ਮੌਤ
NEXT STORY