ਬਮਿਆਲ/ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਪਿਛਲੇ ਕੁਝ ਦਿਨਾਂ ਤੋਂ ਪਹਾੜੀ ਇਲਾਕੇ 'ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਅੱਜ ਅਚਾਨਕ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਫਿਲਹਾਲ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਕਾਫੀ ਹੇਠਾਂ ਹੈ, ਪਰ ਅਗਲੇ ਦਿਨਾਂ ਵਿੱਚ ਜੇਕਰ ਤੇਜ਼ ਬਾਰਿਸ਼ ਹੋ ਜਾਂਦੀ ਹੈ ਤਾਂ ਪਾਣੀ ਦਾ ਪੱਧਰ ਬਰਾਬਰ ਹੋ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਕਰੋੜਾਂ ਦੀ ਡਰੱਗ ਮਨੀ ਸਣੇ ਵਿਦੇਸ਼ੀ ਨਸ਼ਾ ਤਸਕਰਾਂ ਦੇ 2 ਸੰਚਾਲਕ ਗ੍ਰਿਫ਼ਤਾਰ
ਇਸੇ ਤਰ੍ਹਾਂ ਹੀ ਰਾਵੀ ਦਰਿਆ ਦੇ ਮਕੌੜਾ ਪੱਤਣ 'ਤੇ ਵੀ ਸਵੇਰੇ ਕਰੀਬ 11 ਵਜੇ ਅਚਾਨਕ ਪਾਣੀ ਦਾ ਪੱਧਰ ਵੱਧਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਜਦ ਪਹਾੜੀ ਇਲਾਕਿਆਂ ਵਿੱਚ ਬਾਰਿਸ਼ ਹੁੰਦੀ ਹੈ ਤਾਂ ਹੌਲੀ-ਹੌਲੀ ਪਾਣੀ ਮਕੌੜਾ ਪੱਤਣ 'ਤੇ ਪਹੁੰਚਣ ਉਪਰੰਤ ਪਾਕਿਸਤਾਨ ਵਾਲੀ ਸਾਈਡ ਨੂੰ ਚੱਲ ਜਾਂਦਾ ਹੈ । ਇਸੇ ਤਰ੍ਹਾਂ ਪਾਣੀ ਦਾ ਪੱਧਰ ਵਧਦਾ ਹੈ ਤਾਂ ਰਾਵੀ ਦਰਿਆ ਤੋਂ ਪਾਰਲੇ ਪਾਸੇ ਵਸੇ ਸੱਤ ਪਿੰਡਾਂ ਦੇ ਆਉਣ ਜਾਣ ਵਾਲੇ ਲੋਕਾਂ ਲਈ ਕਿਸ਼ਤੀ ਦੀ ਸਹੂਲਤ ਵੀ ਬੰਦ ਕਰ ਦਿੱਤੀ ਜਾਂਦੀ ਹੈ ਜਿਸ ਕਾਰਨ ਅੱਜ ਸਵੇਰੇ 11 ਵਜੇ ਤੋਂ ਬਾਅਦ ਕਿਸ਼ਤੀ ਬੰਦ ਕਰ ਦਿੱਤੀ ਗਈ ਅਤੇ ਲੋਕਾਂ ਨੂੰ ਆਉਣ ਜਾਣ ਵਿੱਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ- ਸਰਹੱਦੀ ਖੇਤਰ 'ਚ ਪਾਕਿ ਤੋਂ ਡਰੋਨ ਰਾਹੀਂ ਭੇਜਿਆ ਸੀ ਸਾਮਾਨ, ਹੈਰੋਇਨ ਤੇ ਪਿਸਤੌਲ ਸਮੇਤ ਦੋ ਮੁਲਜ਼ਮ ਕਾਬੂ
ਇਸ ਮੌਕੇ ਲੋਕਾਂ ਵੱਲੋਂ ਇਹੋ ਕਿਹਾ ਜਾ ਰਿਹਾ ਹੈ ਕਿ ਅਸੀਂ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਕੋਲੋਂ ਪੱਕੇ ਪੁੱਲ ਦੀ ਮੰਗ ਕਰ ਰਹੇ ਹਾਂ ਪਰ ਕਿਸੇ ਵੱਲੋਂ ਸਾਡੀ ਇਹ ਮੰਗ ਪੂਰੀ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਜਦ ਵੀ ਬਰਸਾਤਾਂ ਦੇ ਦਿਨ ਆਉਂਦੇ ਹਨ ਤਾਂ ਪਾਣੀ ਦਾ ਕਿਸੇ ਵੇਲੇ ਵੀ ਪੱਧਰ ਅਚਾਨਕ ਵੱਧ ਜਾਂਦਾ ਹੈ ਤਾਂ ਸਾਡਾ ਆਉਣ ਜਾਣ ਬਿਲਕੁਲ ਬੰਦ ਹੋ ਜਾਂਦਾ ਹੈ। ਜਿਸ ਕਾਰਨ ਇਹ ਲੋਕਾਂ ਨੂੰ ਇਹਨਾਂ ਦਿਨਾਂ 'ਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਅਜੇ ਵੀ ਕਈ ਲੋਕ ਰਾਵੀ ਦਰਿਆ ਦੇ ਕੰਢੇ 'ਤੇ ਖੜ੍ਹੇ ਹਨ ਉਹਨਾਂ ਵੱਲੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸ਼ਾਇਦ ਪਾਣੀ ਦਾ ਪੱਧਰ ਘੱਟ ਹੋ ਜਾਵੇ ਤਾਂ ਕਿਸ਼ਤੀ ਮੁੜ ਚਾਲੂ ਕੀਤੀ ਜਾ ਸਕੇ ਪਰ ਉਧਰ ਖ਼ਬਰ ਲਿਖੇ ਜਾਣ ਤੱਕ ਪਾਣੀ ਦਾ ਪੱਧਰ ਵੱਧ ਰਿਹਾ ਸੀ।
ਇਹ ਵੀ ਪੜ੍ਹੋ-ਕੇਂਦਰੀ ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀ ਕੋਲੋਂ ਮਿਲਿਆ ਨਸ਼ਾ, ਪੈਸਕੋ ਕਰਮਚਾਰੀ ਦੀ ਵੀ ਹੋਈ ਗ੍ਰਿਫਤਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਰਾ ਨੇ ਭੈਣ ਨਾਲ ਜ਼ਬਰਦਸਤੀ ਕੀਤਾ ਗਲਤ ਕੰਮ, ਮਾਮਲਾ ਦਰਜ
NEXT STORY