ਨੈਸ਼ਨਲ ਡੈਸਕ : ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੇ ਕਈ ਹਿੱਸਿਆਂ ’ਚ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਹਿਮਾਚਲ ਤੇ ਪੰਜਾਬ ਦੇ ਕਈ ਹਿੱਸਿਆਂ ’ਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਰਾਵੀ, ਸਤਲੁਜ ਅਤੇ ਬਿਆਸ ਵਰਗੇ ਦਰਿਆਵਾਂ ਦਾ ਪਾਣੀ ਪੱਧਰ ਬਹੁਤ ਵਧ ਗਿਆ ਹੈ। ਭਾਰੀ ਬਾਰਿਸ਼ ਕਾਰਨ ਕਈ ਥਾਵਾਂ ’ਤੇ ਪੁਲ ਅਤੇ ਸੜਕਾਂ ਰੁੜ੍ਹ ਗਈਆਂ ਹਨ। ਇਸ ਦੌਰਾਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਨੰਦਲਾਲ ਸ਼ਰਮਾ ਨੇ ਦੱਸਿਆ ਹੈ ਕਿ ਭਾਖੜਾ ਅਤੇ ਪੌਂਗ ਡੈਮਾਂ ਤੋਂ ਪਾਣੀ ਛੱਡਣ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ : ਹੜ੍ਹਾਂ ਵਰਗੇ ਹਾਲਾਤ ਵਿਚਾਲੇ ਸਰਕਾਰ ਦਾ ਵੱਡਾ ਐਲਾਨ, CM ਮਾਨ ਦੀ ਲੋਕਾਂ ਨੂੰ ਅਪੀਲ, ਪੜ੍ਹੋ Top 10
ਅਧਿਕਾਰੀਆਂ ਨੇ ਦੱਸਿਆ ਕਿ ਭਾਖੜਾ ਡੈਮ ਵਿਚ 1680 ਫੁੱਟ ਤੱਕ ਪਾਣੀ ਸਟੋਰ ਕਰਨ ਦੀ ਸਮਰੱਥਾ ਹੈ, ਜਦਕਿ ਇਸ ਸਮੇਂ ਪਾਣੀ ਦਾ ਪੱਧਰ ਸਿਰਫ਼ 1619 ਫੁੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਵਿਚ 1443 ਫੁੱਟ ਪਾਣੀ ਸਟੋਰ ਕਰਨ ਦੀ ਸਮਰੱਥਾ ਹੈ ਅਤੇ ਇਸ ਵੇਲੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਸਿਰਫ 1390 ਫੁੱਟ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਡੈਮਾਂ ’ਚ ਪਾਣੀ ਸਮਰੱਥਾ ਤੋਂ ਕਾਫੀ ਹੇਠਾਂ ਹੈ, ਇਸ ਲਈ ਅਜੇ ਡੈਮਾਂ ਤੋਂ ਪਾਣੀ ਛੱਡਣ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ। ਪੰਡੋਹ ਡੈਮ ਦੇ ਪਾਣੀ ਦਾ ਪੱਧਰ ਵੀ ਆਪਣੀ ਸਮਰੱਥਾ ਤੋਂ ਕਾਫੀ ਹੇਠਾਂ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪੰਡੋਹ ਡੈਮ ਦੀ ਸਮਰੱਥਾ 2951 ਫੁੱਟ ਹੈ ਪਰ ਹੁਣ ਇਸ ਵਿਚ ਸਿਰਫ਼ 2920 ਫੁੱਟ ਹੀ ਪਾਣੀ ਹੈ। ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ ਹੋ ਗਈ, ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਅਤੇ ਜਨ-ਜੀਵਨ ਉਥਲ-ਪੁਥਲ ਹੋ ਗਿਆ। ਇਸ ਦੌਰਾਨ ਪ੍ਰਸ਼ਾਸਨ ਨੇ ਸਕੂਲ ਅਤੇ ਕਾਲਜ ਦੋ ਦਿਨਾਂ ਲਈ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇਹ ਖ਼ਬਰ ਵੀ ਪੜ੍ਹੋ : ਰਾਵੀ ਦਰਿਆ ਤੋਂ ਪਾਰ ਫਸੇ 150 ਵਿਅਕਤੀਆਂ ਨੂੰ ਫ਼ੌਜ ਨੇ ਸੁਰੱਖਿਅਤ ਲਿਆਂਦਾ ਵਾਪਸ
ਸਾਰੀਆਂ ਵੱਡੀਆਂ ਨਦੀਆਂ ਦੇ ਪਾਣੀ ਪੱਧਰ ਵਧਿਆ ਹੋਇਆ ਹੈ। ਸਟੇਟ ਡਿਜ਼ਾਸਟਰ ਰਿਸਪਾਂਸ ਸੈਂਟਰ ਦੇ ਅਨੁਸਾਰ ਸੂਬੇ ਵਿਚ ਪਿਛਲੇ 36 ਘੰਟਿਆਂ ’ਚ 14 ਵੱਡੀਆਂ ਢਿੱਗਾਂ ਡਿੱਗੀਆਂ। ਇਸ ਦੌਰਾਨ 700 ਤੋਂ ਵੱਧ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ। ਪੰਜਾਬ ਦੇ ਵੀ ਕਈ ਹਿੱਸਿਆਂ ’ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਡੇਰਾਬੱਸੀ, ਰੂਪਨਗਰ ਤੇ ਪਟਿਆਲਾ ਆਦਿ ਇਲਾਕਿਆਂ ’ਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ ਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਇਸ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਲਈ ਐੱਨ.ਡੀ. ਆਰ. ਐੱਫ. ਦੀਆਂ ਟੀਮਾਂ ਤੇ ਫ਼ੌਜ ਨੇ ਮੋਰਚਾ ਸੰਭਾਲਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਪੂਰੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।
ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੌਜੂਦਾ ਜਾਰੀ ਇਸ ਕੁਦਰਤੀ ਆਫ਼ਤ ਦਾ ਸਾਨੂੰ ਸਭ ਨੂੰ ਮਿਲ ਕੇ ਮੁਕਾਬਲਾ ਕਰਨਾ ਪਵੇਗਾ। ਪੰਜਾਬ ਸਰਕਾਰ ਸੂਬੇ ਦੇ ਹਰ ਖਿੱਤੇ ਹਰ ਇਕ ਕੋਨੇ 'ਚ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਖੜ੍ਹੀ ਰਹੀ ਹੈ। ਜਿੱਥੇ ਵੀ ਕਿਸੇ ਨੂੰ ਮਦਦ ਦੀ ਲੋੜ ਹੈ, ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਹਰ ਥਾਂ ਲੋੜੀਂਦੀ ਮਦਦ ਲੋਕਾਂ ਤੱਕ ਪੁੱਜਦੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹਾਲਾਤ ਕਾਬੂ 'ਚ ਹਨ। ਪੰਜਾਬ ਸਰਕਾਰ ਨੇ ਭਾਰੀ ਮੀਂਹ ਦੇ ਮੱਦੇਨਜ਼ਰ ਸਾਰੇ ਸਕੂਲਾਂ ’ਚ 13 ਜੁਲਾਈ ਤਕ ਛੁੱਟੀਆਂ ਕਰ ਦਿੱਤੀਆਂ ਹਨ।
ਰਾਵੀ ਦਰਿਆ ਤੋਂ ਪਾਰ ਫਸੇ 150 ਵਿਅਕਤੀਆਂ ਨੂੰ ਫ਼ੌਜ ਨੇ ਸੁਰੱਖਿਅਤ ਲਿਆਂਦਾ ਵਾਪਸ
NEXT STORY