ਮੋਗਾ (ਬਿੰਦਾ) - ਪਿੰਡ ਘੱਲ ਕਲਾਂ 'ਚ ਬਾਬਾ ਭੂਸ਼ ਮੰਦਰ ਵਾਲੀ ਗਲੀ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੋਵਾਂ ਸੜਕਾਂ 'ਤੇ ਪਾਣੀ ਖੜ੍ਹਾ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਗਲੀ 'ਚ ਪਾਣੀ ਦੀ ਸਮੱਸਿਆ ਦੇ ਨਾਲ-ਨਾਲ ਸੜਕ ਵਿਚ ਪਏ ਟੋਇਆਂ ਕਾਰਨ ਕਿਸੇ ਵੇਲੇ ਵੀ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਿਹਤ ਵਿਭਾਗ ਘਰ-ਘਰ ਜਾ ਕੇ ਲੋਕਾਂ ਨੂੰ ਆਪਣੇ ਆਸ-ਪਾਸ ਗੰਦਾ ਪਾਣੀ ਨਾ ਖੜ੍ਹਾ ਹੋਣ ਦੇਣ ਲਈ ਪ੍ਰੇਰਿਤ ਕਰਦਾ ਹੈ ਪਰ ਦੂਸਰੇ ਪਾਸੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਖੜ੍ਹੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਲੋਕਾਂ ਨੂੰ ਮਲੇਰੀਆ, ਡੇਂਗੂ ਆਦਿ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਪਿੰਡ ਵਾਸੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆ ਦੇ ਹੱਲ ਲਈ ਤੁਰੰਤ ਠੋਸ ਯਤਨ ਕੀਤੇ ਜਾਣ ਤਾਂ ਕਿ ਇਲਾਕਾ ਵਾਸੀਆਂ ਨੂੰ ਸਮੱਸਿਆਵਾਂ ਤੋਂ ਨਿਜਾਤ ਮਿਲ ਸਕੇ।
ਕੀ ਕਹਿਣਾ ਹੈ ਸਰਪੰਚ ਦਾ
ਜਦੋਂ ਇਸ ਸਬੰਧੀ ਮੇਹਰ ਦੇ ਸਰਪੰਚ ਬਲਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗਲੀ ਛੱਪੜ ਨਜ਼ਦੀਕ ਹੈ, ਜਦੋਂ ਵੀ ਮੀਂਹ ਆਉਂਦਾ ਹੈ ਤਾਂ ਛੱਪੜ ਭਰ ਜਾਂਦਾ ਹੈ ਅਤੇ ਛੱਪੜ ਦਾ ਪਾਣੀ ਓਵਰਫਲੋਅ ਹੋਣ ਕਾਰਨ ਗੰਦਾ ਪਾਣੀ ਗਲੀ ਵਿਚ ਹੀ ਇਕੱਠਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਸਮੱਸਿਆ ਦਾ ਪੱਕੇ ਤੌਰ 'ਤੇ ਹੱਲ ਕਰਵਾ ਦਿੱਤਾ ਜਾਵੇਗਾ। ਪਿੰਡ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ ਤਾਂ ਇਕ ਵਾਰ ਉਨ੍ਹਾਂ ਦੇ ਧਿਆਨ 'ਚ ਲਿਆਉਣ, ਜਿਸ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।
ਗਊ ਸੇਵਾ ਦੇ ਨਾਂ 'ਤੇ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਹੋਵੇ ਬੰਦ : ਕਪੂਰ
NEXT STORY