ਹਾਜੀਪੁਰ (ਜੋਸ਼ੀ)-ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਾਰ ਹੋ ਗਿਆ ਹੈ, ਜਿਸ ਕਾਰਨ ਬੀ. ਬੀ. ਐੱਮ. ਬੀ. ਪ੍ਰਬੰਧਕਾਂ ਵੱਲੋਂ ਪੌਂਗ ਡੈਮ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਵੀਰਵਾਰ ਪੌਂਗ ਡੈਮ ਤੋਂ 1,04,989 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਛੱਡਿਆ ਗਿਆ। ਪੌਂਗ ਡੈਮ ਤੋਂ ਟਰਬਾਈਨਾਂ ਅਤੇ ਸਪਿਲਵੇਅ ਗੇਟਾਂ ਰਾਹੀਂ ਕੁੱਲ੍ਹ 1,04,989 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ਵਿਚ ਛੱਡਿਆ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ! ਮੌਸਮ ਦੀ ਆ ਗਈ ਤਾਜ਼ਾ ਅਪਡੇਟ, ਜਾਣੋ ਅਗਲੇ ਦਿਨਾਂ ਦਾ ਹਾਲ

ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ 7 ਵਜੇ ਪੌਂਗ ਡੈਮ ਝੀਲ ਵਿਚ ਪਾਣੀ ਦੀ ਆਮਦ 59795 ਕਿਊਸਿਕ ਨੋਟ ਕੀਤੀ ਗਈ ਅਤੇ ਡੈਮ ਦਾ ਪੱਧਰ 1392.81 ਫੁੱਟ ਦਰਜ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ, ਸ਼ਾਹ ਨਹਿਰ ਬੈਰਾਜ ਤੋਂ 93489 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਅਤੇ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਨਹਿਰ ਵਿਚ ਛੱਡਿਆ ਜਾ ਰਿਹਾ ਹੈ। ਜਿਸ ਕਾਰਨ ਹੇਠਲੇ ਇਲਾਕਿਆਂ ਵਿਚ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ। ਪੌਂਗ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਹਜ਼ਾਰਾਂ ਏਕੜ ਫਸਲ ਪਾਣੀ ਵਿਚ ਡੁੱਬ ਗਈ ਅਤੇ ਤਬਾਹ ਹੋ ਗਈ ਹੈ। ਕਈ ਲੋਕਾਂ ਦੇ ਘਰ ਵੀ ਪਾਣੀ ਵਿਚ ਡੁੱਬ ਗਏ ਹਨ, ਜਿਸ ਕਾਰਨ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ’ਤੇ ਸ਼ਰਨ ਲੈਣੀ ਪਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ ਜਾਰੀ! Board Exam ਨੂੰ ਲੈ ਕੇ ਹੋਇਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ: ਪੰਜਾਬ ਦੀ Champion ਦੀ ਗੋਲ਼ੀ ਲੱਗਣ ਨਾਲ ਮੌਤ
NEXT STORY