ਕਪੂਰਥਲਾ, (ਗੁਰਵਿੰਦਰ ਕੌਰ)- ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ’ਤੇ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਕਪੂਰਥਲਾ ਦੇ ਦਫਤਰ ਅੱਗੇ ਕਰਮਚਾਰੀਆਂ ਨੇ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਰੇਬਾਜ਼ੀ ਕੀਤੀ।
ਇਸ ਤੋਂ ਬਾਅਦ ਮੰਗਾਂ ਸਬੰਧੀ ਇਕ ਮੰਗ ਪੱਤਰ ਐਕਸੀਅਨ ਸੁਖਵਿੰਦਰ ਸਿੰਘ ਨੂੰ ਦਿੱਤਾ। ਧਰਨੇ ਦੌਰਾਨ ਸੰਬੋਧਨ ਕਰਦਿਆਂ ਕਨਵੀਨਰ ਅਮਰੀਕ ਸਿੰਘ ਸੇਖੋਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਾਟਰ ਸਪਲਾਈ ਸਕੀਮਾਂ, ਪੰਚਾਇਤ ਨੂੰ ਧੱਕੇ ਨਾਲ ਹੈਂਡ ਓਵਰ ਨਾ ਕਰੇ ਕਿਉਂਕਿ ਇਸ ਤਰ੍ਹਾਂ ਕਰਨ ਨਾਲ ਵਾਟਰ ਸਪਲਾਈ ਸਕੀਮਾਂ ’ਤੇ ਲੱਗੇ ਕਰਮਚਾਰੀਆਂ ਦਾ ਰੋਜ਼ਗਾਰ ਵੀ ਖਤਮ ਹੋ ਜਾਵੇਗਾ।
ਉਨ੍ਹਾਂ ਦਸਿਆ ਕਿ ਵਿਭਾਗਾਂ ਵਲੋਂ ਪਹਿਲਾਂ ਪੰਚਾਇਤਾਂ ਨੂੰ ਦਿੱਤੀਆਂ ਵਾਟਰ ਸਪਲਾਈ ਸਕੀਮਾਂ 90 ਫੀਸਦੀ ਬੰਦ ਪਈਆਂ ਹਨ, ਜਿਵੇਂ ਕਿ ਕਿਸ਼ਨ ਸਿੰਘ ਪੀਰੇਵਾਲ, ਹੈਬਤਪੁਰ, ਬੂਹ, ਰਾਏਪੁਰ ਪੀਰ ਬਖਸ਼ਵਾਲਾ, ਲਾਟੀਆਂਵਾਲ, ਭੰਡਾਲ ਬੇਟ ਤੇ ਹੋਰ ਬਹੁਤ ਸਾਰੀਆਂ ਸਕੀਮਾਂ ਬੰਦ ਪਈਆਂ ਹਨ। ਇਸ ਮੌਕੇ ਗੁਰਦੇਵ ਸਿੰਘ ਸਮਰਾ, ਜਸਵੀਰ ਸਿੰਘ ਸੀਰਾ, ਪ੍ਰਤਾਪ ਸਿੰਘ ਤੇ ਪੁਸ਼ਪਿੰਦਰ ਸਿੰਘ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਮੁਲਾਜ਼ਮ ਮਾਰੂ ਪੱਤਰ ਤੁਰੰਤ ਵਾਪਸ ਲਿਆ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ, ਡੀ. ਏ. ਦੇ ਬਕਾਏ ਦਿੱਤੇ ਜਾਣੇ, ਪੇ ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਇਸ ਮੌਕੇ ਉਨ੍ਹਾਂ ਨੇ ਇਹ ਵੀ ਮੰਗ ਕੀਤੀ ਪੰਜਾਬ ਸਰਕਾਰ ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਨੂੰ ਮੀਟਿੰਗ ਦਾ ਸਮਾਂ ਦੇ ਕੇ ਦੋ ਧਿਰੀ ਗੱਲਬਾਤ ਰਾਹੀਂ ਮੰਗਾਂ ਦਾ ਹੱਲ ਕੱਢੇ, ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਸ ਮੌਕੇ ਤਰਲੋਕ ਸਿੰਘ, ਸਵਰਨ ਸਿੰਘ, ਧੂਡ਼ ਸਿੰਘ, ਭੁੱਲਾ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ, ਕਮਲਜੀਤ ਸਿੰਘ, ਜਸਵੰਤ ਸਿੰਘ, ਅਜਮੇਰ ਸਿੰਘ, ਦਿਲਜੀਤ ਸਿੰਘ, ਗੁਰਮੁਖ ਸਿੰਘ, ਮਨਮੋਹਨ ਸਿੰਘ, ਸੁਖਦਿਆਲ ਸਿੰਘ, ਸੁਖਵਿੰਦਰ ਸਿੰਘ, ਗੁਰਮੇਜ ਸਿੰਘ ਆਦਿ ਹਾਜ਼ਰ ਸਨ।
ਖਾਲਸਾ ਏਡ : ਇਸ ਦੌਰ ਦੇ ਸਮਾਜ 'ਚ ਸੇਵਾ-ਉਮੀਦ-ਮਨੁੱਖਤਾ ਦਾ ਗੀਤ
NEXT STORY