ਤਰਨਤਾਰਨ, (ਆਹਲੂਵਾਲੀਆ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲਾ ਤਰਨਤਾਰਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਜ਼ਿਲਾ ਪ੍ਰਧਾਨ ਦਿਲਬਾਗ ਸਿੰਘ ਦੋਬੁਰਜੀ, ਮੀਤ ਪ੍ਰਧਾਨ ਨਵਿੰਦਰ ਸਿੰਘ ਵਲਟੋਹਾ, ਜਨਰਲ ਸਕੱਤਰ ਕੁਲਦੀਪ ਸਿੰਘ ਵਿਰਕ ਦੀ ਅਗਵਾਈ ਹੇਠ ਕੀਤੀ ਗਈ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਚੋਣਾਂ ਦੌਰਾਨ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਜਾ ਰਹੇ। ਉਨ੍ਹਾਂ ਸਰਕਾਰ ਵੱਲੋਂ ਜਲ ਸਪਲਾਈ ਸਕੀਮਾਂ ਦਾ ਪੰਚਾਇਤੀ ਅਤੇ ਨਿੱਜੀਕਰਨ ਕੀਤੇ ਜਾਣ ਦੀ ਨਿਖੇਧੀ ਕੀਤੀ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਜਲ ਸਪਲਾਈ ਸਕੀਮਾਂ ਦਾ ਪੰਚਾਇਤੀਕਰਨ ਤੇ ਨਿੱਜੀਕਰਨ ਕਰਨਾ ਤੁਰੰਤ ਬੰਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸਦੇ ਸਬੰਧ ਵਿਚ ਜਥੇਬੰਦੀ ਵੱਲੋਂ ਲੁਧਿਆਣਾ ਵਿਖੇ ਕਨਵੈਨਸ਼ਨ ਕੀਤੀ ਜਾ ਰਹੀ ਹੈ। ਇਸ ਮੌਕੇ ਗੁਰਵਿੰਦਰ ਸਿੰਘ ਜ਼ਿਲਾ ਖਜ਼ਾਨਚੀ, ਗੁਰਜੀਤ ਸਿੰਘ ਕੰਗ, ਦੇਸ ਰਾਜ, ਸੁਖਬੀਰ ਸਿੰਘ ਸੁਰਸਿੰਘ, ਗੁਰਜੰਟ ਸਿੰਘ ਪੱਟੀ ਤੇ ਹਰਨੰਦ ਸਿੰਘ ਆਦਿ ਹਾਜ਼ਰ ਸਨ।
ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗੋਨਿਆਣਾ ਵਾਸੀ ਪ੍ਰੇਸ਼ਾਨ
NEXT STORY