ਮਲੇਰਕੋਟਲਾ (ਹਨੀ ਕੋਹਲੀ) - ਮਲੇਰਕੋਟਲਾ ਵਿਖੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਫਿਲਮੀ ਅੰਦਾਜ਼ 'ਚ ਜਲ ਸਪਲਾਈ ਵਿਭਾਗ ਦੇ ਕਰਮਚਾਰੀਆਂ ਵਲੋਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਜਲ ਸਪਲਾਈ ਵਿਭਾਗ ਦੇ ਕਰਮਚਾਰੀ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਪਿਛਲੇ 6 ਦਿਨਾਂ ਤੋਂ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਟੈਂਕੀ 'ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਚੜ੍ਹੇ ਕਰਮਚਾਰੀਆਂ 'ਚ 2 ਔਰਤਾਂ ਵੀ ਸ਼ਾਮਲ ਹਨ, ਜੋ ਪੰਜਾਬ ਸਰਕਾਰ ਦਾ ਵਿਰੋਧ ਕਰ ਰਹੀਆਂ ਹਨ। ਜਾਣਕਾਰੀ ਅਨੁਸਾਰ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਪਾਣੀ ਵਾਲੀ ਟੈਂਕੀ ਤੋਂ ਛਲਾਂਗ ਲਗਾ ਦੇਣਗੀਆਂ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪੰਜਾਬ ਦੇ ਟਰਾਂਸਪੋਰਟ ਅਤੇ ਜਲ ਸਰੋਤ ਮੰਤਰੀ ਮੈਡਮ ਰਜ਼ੀਆ ਸੁਲਤਾਨ ਦੀ ਹੋਵੇਗੀ।
ਵਿਆਹ ਦੀ ਵਰ੍ਹੇਗੰਢ ਵਾਲੇ ਦਿਨ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ (ਤਸਵੀਰਾਂ)
NEXT STORY