ਅੰਮ੍ਰਿਤਸਰ, (ਵਡ਼ੈਚ, ਕਮਲ)- ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਕੋਟਲਾ ਕਾਜੀਆ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਤੇ ਜਲ ਸਪਲਾਈ ਮੈਨੇਜਮੈਂਟ ਵੱਲੋਂ ਜਲ ਸਪਲਾਈ ਸਕੀਮਾਂ ਦੇ ਕੀਤੇ ਜਾ ਰਹੇ ਪੰਚਾਇਤੀਕਰਨ ਦੇ ਫੈਸਲੇ ਨੂੰ ਵਾਪਸ ਕਰਵਾਉਣ ਸਬੰਧੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦਾ ਹਾਲ ਗੇਟ ਵਿਖੇ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁਚੇਵਾਲ ਤੇ ਪ੍ਰਚਾਰਕ ਸਕੱਤਰ ਪ੍ਰਦੁਮਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਜਲ ਸਪਲਾਈ ਵਿਭਾਗ ਪੰਚਾਇਤੀਕਰਨ ਦੇ ਨਾਂ ’ਤੇ ਨਿੱਜੀਕਰਨ ਦੀਆਂ ਨੀਤੀਆਂ ਬਣਾ ਰਹੀ ਹੈ ਅਤੇ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਖਤਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀਕਰਨ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦਿੱਤਾ ਜਾਵੇਗਾ।
ਮਲੇਰਕੋਟਲਾ ਵਿਖੇ ਧਰਨੇ ਦੌਰਾਨ ਉਥੋਂ ਦੇ ਤਹਿਸੀਲਦਾਰ ਨੇ 15 ਦਿਨਾਂ ’ਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਕੈਬਨਿਟ ਮੰਤਰੀ ਵੱਲੋਂ ਅਜੇ ਤੱਕ ਕੋਈ ਵੀ ਮੀਟਿੰਗ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਪੂਰੇ ਪੰਜਾਬ ’ਚ ਉਨ੍ਹਾਂ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਥੇਬੰਦੀ ਨੇ ਮੰਗ ਕੀਤੀ ਕਿ ਪੰਚਾਇਤੀਕਰਨ ਬੰਦ ਕੀਤਾ ਜਾਵੇ ਅਤੇ ਫੀਲਡ ਤੇ ਦਫਤਰੀ ਕਾਮਿਆਂ ਨੂੰ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ, ਜੇਕਰ ਇਨ੍ਹਾਂ ਮੰਗਾਂ ਨੂੰ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਕੁਲਦੀਪ ਸਿੰਘ, ਦਿਲਬਾਗ ਸਿੰਘ, ਮਲੂਕ ਸਿੰਘ, ਸੰਦੀਪ ਸਿੰਘ, ਕੁਲਵਿੰਦਰ ਸਿੰਘ, ਨਰਿੰਦਰ ਸਿੰਘ, ਸੁਖਦੇਵ ਸਿੰਘ ਬਾਠ, ਪਲਵਿੰਦਰ ਸਿੰਘ, ਮੁਖਤਾਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਸੁਖਬੀਰ ਸਿੰਘ ਤੇ ਹੋਰ ਵੀ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ 2 ਦਿਨਾ ਪੁਲਸ ਰਿਮਾਂਡ ’ਤੇ ਭੇਜਿਆ
NEXT STORY