ਲੁਧਿਆਣਾ (ਨਰਿੰਦਰ ਮਹਿੰਦਰੂ)-ਪੰਜਾਬ ਦੇ ਸਿੱਖਿਆ ਤੇ ਉੱਚ ਸਿੱਖਿਆ ਮੰਤਰੀ ਪਰਗਟ ਸਿੰਘ ਅੱਜ ਲੁਧਿਆਣਾ ’ਚ ਸਰਕਾਰੀ ਕੁੜੀਆਂ ਦੇ ਕਾਲਜ ’ਚ ਪਹੁੰਚੇ, ਜਿਥੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੇਰੀ ਕੋਸ਼ਿਸ਼ ਹੈ ਕਿ ਬੱਚਿਆਂ ਲਈ ਕੋਈ ਰੋਡਮੈਪ ਤਿਆਰ ਕੀਤਾ ਜਾਵੇ। ਸੀ. ਬੀ. ਐੱਸ. ਈ. ਵੱਲੋਂ ਪੰਜਾਬੀ ਵਿਸ਼ੇ ਨੂੰ ਬਾਹਰ ਕੱਢਣ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ। ਮੈਂ ਇਸ ਨੂੰ ਲੈ ਕੇ ਕੱਲ ਕੇਂਦਰ ਸਰਕਾਰ ਨੂੰ ਚਿੱਠੀ ਵੀ ਲਿਖੀ ਹੈ। ਕਿਸੇ ਵੀ ਖਿੱਤੇ ਦੀ ਖੇਤਰੀ ਭਾਸ਼ਾ ਹੀ ਉਸ ਦੀ ਮੁੱਖ ਭਾਸ਼ਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਦੀ ਭਾਸ਼ਾ ਪੰਜਾਬੀ ਹੀ ਹੈ, ਮਾਂ ਤੇ ਬੱਚਿਆਂ ਲਈ ਇਹ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੋਰਨਾਂ ਸੂਬਿਆਂ ਦੀਆਂ ਵੀ ਖੇਤਰੀ ਭਾਸ਼ਾਵਾਂ ਹਨ, ਜਿਨ੍ਹਾਂ ਨੂੰ ਅਣਗੌਲਿਆ ਨਹੀਂ ਜਾ ਸਕਦਾ। ਇਸ ਦੌਰਾਨ ਪਰਗਟ ਸਿੰਘ ਤੋਂ ਜਦੋਂ ਨੌਜਵਾਨਾਂ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਚੋਣਾਂ ਕਰਕੇ ਨਹੀਂ ਸਗੋਂ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ। ਉਹ ਅੱਜ ਵਿਦਿਆਰਥੀਆਂ ਨਾਲ ਰੂ-ਬ-ਰੂ ਹੋਣ ਆਏ ਸਨ ਤਾਂ ਜੋ ਪਤਾ ਲੱਗ ਸਕੇ ਕਿ ਬੱਚਿਆਂ ਦੇ ਮਨ ਵਿਚ ਕੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਰਹੇ ਹਾਂ ਅਤੇ ਪੰਜਾਬ ਦੀ ਆਰਥਿਕ ਸਥਿਤੀ ਵੀ ਕੋਈ ਬਹੁਤੀ ਚੰਗੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੋ ਤਿੰਨ ਲੱਖ ਕਰੋੜ ਦਾ ਕਰਜ਼ਾ ਹੈ, ਉਸ ਨੂੰ ਘਟਾਉਣ ਲਈ ਵੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।
ਲਖੀਮਪੁਰ ਖੀਰੀ ’ਚ ਮਾਰੇ ਗਏ ਕਿਸਾਨਾਂ ਦੀਆਂ ਅਸਥੀਆਂ ਹੁਸੈਨੀਵਾਲਾ ਵਿਖੇ ਹੋਣਗੀਆਂ ਜਲ ਪ੍ਰਵਾਹ
NEXT STORY