ਨਵੀਂ ਦਿੱਲੀ (ਰਘੁਨੰਦਨ ਪਰਾਸ਼ਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਸੋਮਵਾਰ ਨੂੰ ਵੀਡੀਓ ਕਾਨਫਰੈਂਸਿੰਗ ਦੇ ਮਾਧਿਅਮ ਨਾਲ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਇਸ ਪ੍ਰੋਗਰਾਮ 'ਚ ਕੇਂਦਰੀ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀਆਂ ਸਮੇਤ ਦੇਸ਼ ਭਰ ਤੋਂ ਹਜ਼ਾਰਾਂ ਵਿਕਸਿਤ ਭਾਰਤ ਸੰਕਲਪ ਯਾਤਰਾ ਲਾਭਪਾਤਰੀ ਸ਼ਾਮਲ ਹੋਏ। ਪੰਜਾਬ ਦੇ ਗੁਰਦਾਸਪੁਰ ਦੇ ਗੁਰਵਿੰਦਰ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਵਿਕਸਿਤ ਭਾਰਤ ਯਾਤਰਾ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਖੇਤੀਬਾੜੀ ਖੇਤਰ 'ਚ ਸਰਵਉੱਚ ਮੁਨਾਫ਼ਾ ਕਮਾਉਣ ਲਈ ਕਿਸਾਨ ਛੋਟੇ ਸਮੂਹਾਂ ਨੂੰ ਸੰਗਠਿਤ ਹੋ ਗਏ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦਾ ਕਿਸਾਨਾਂ ਦਾ ਸਮੂਹ ਹਰ ਤਰ੍ਹਾਂ ਦੇ ਮਾੜੇ ਪ੍ਰਭਾਵਾਂ ਤੋਂ ਮੁਕਤ ਖੇਤੀ 'ਤੇ ਕੰਮ ਕਰ ਰਿਹਾ ਹੈ ਅਤੇ ਇਸ ਲਈ ਉਨ੍ਹਾਂ ਨੂੰ ਮਸ਼ੀਨਰੀ 'ਤੇ ਸਬਸਿਡੀ ਵੀ ਮਿਲੀ ਹੈ। ਇਸ ਨਾਲ ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਅਤੇ ਮਿੱਟੀ ਦੇ ਸੁਧਾਰ 'ਚ ਵੀ ਮਦਦ ਮਿਲੀ।
ਇਹ ਵੀ ਪੜ੍ਹੋ : ਜਾਣੋ ਕਿਉਂ ਤੇ ਕਿਵੇਂ ਸ਼ੁਰੂ ਹੋਇਆ ਮਾਲਦੀਵ ਵਿਵਾਦ, PM ਮੋਦੀ ਖ਼ਿਲਾਫ਼ ਮੰਤਰੀਆਂ ਨੂੰ ਟਿੱਪਣੀ ਕਰਨੀ ਪਈ ਭਾਰੀ
ਸ਼੍ਰੀ ਬਾਜਵਾ ਨੇ ਸਰਕਾਰ ਦੇ ਸਹਿਯੋਗ ਨਾਲ ਗੁਰਦਾਸਪੁਰ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਗਿਰਾਵਟ ਆਉਣ ਦੀ ਜਾਣਕਾਰੀ ਦਿੱਤੀ। ਖੇਤਰ 'ਚ ਐੱਫ.ਪੀ.ਓ. ਸੰਬੰਧੀ ਗਤੀਵਿਧੀਆਂ ਵੀ ਚੱਲ ਰਹੀਆਂ ਹਨ। ਕਸਟਮ ਹਾਇਰਿੰਗ ਯੋਜਨਾ ਨਾਲ 50 ਕਿਲੋਮੀਟਰ ਦੇ ਦਾਇਰੇ 'ਚ ਛੋਟੇ ਕਿਸਾਨਾਂ ਨੂੰ ਮਦਦ ਮਿਲ ਰਹੀ ਹੈ। ਸ਼੍ਰੀ ਬਾਜਵਾ ਨੇ ਕਿਹਾ,''ਹੁਣ ਕਿਸਾਨ ਨੂੰ ਲੱਗ ਰਿਹਾ ਹੈ ਕਿ ਉਸ ਨੂੰ ਉੱਚਿਤ ਸਮਰਥਨ ਮਿਲੇਗਾ।'' ਜਦੋਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ 'ਮੋਦੀ ਹੈ ਤਾਂ ਮੁਮਕਿਨ ਹੈ' ਤੋਂ ਬਹੁਤ ਉਮੀਦਾਂ ਹਨ ਤਾਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਇਸ ਲਈ ਸੰਭਵ ਹੈ, ਕਿਉਂਕਿ ਕਿਸਾਨ ਉਨ੍ਹਾਂ ਦੀ ਅਪੀਲ ਨੂੰ ਸੁਣਦੇ ਹਨ। ਪ੍ਰਧਾਨ ਮੰਤਰੀ ਨੇ ਟਿਕਾਊ ਖੇਤੀ ਲਈ ਆਪਣੀ ਅਪੀਲ ਦੋਹਰਾਈ। ਪ੍ਰਧਾਨ ਮੰਤਰੀ ਨੇ ਕਿਹਾ,''ਸਾਨੂੰ ਆਪਣੇ ਗੁਰੂਆਂ ਦੀ ਸਲਾਹ ਅਨੁਸਾਰ ਖੇਤੀ ਕਰਨੀ ਚਾਹੀਦੀ ਹੈ ਅਤੇ ਧਰਤੀ ਮਾਂ ਦੀ ਰੱਖਿਆ ਕਰਨੀ ਚਾਹੀਦੀ ਹੈ। ਖੇਤੀ ਦੇ ਖੇਤਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਇਲਾਵਾ ਕੁਝ ਵੀ ਨਹੀਂ ਹੈ।'' ਵਿਕਸਿਤ ਭਾਰਤ ਸੰਕਲਪ ਯਾਤਰਾ ਬਾਰੇ ਪ੍ਰਧਾਨ ਮੰਤਰੀ ਨੇ ਕਿਹਾ,''ਹਰ ਅੰਤਿਮ ਲਾਭਪਾਤਰੀ ਕੋਲ ਪਹੁੰਚਣ ਤੱਕ 'ਮੋਦੀ ਦੀ ਗਾਰੰਟੀ ਦੀ ਗੱਡੀ' ਨਹੀਂ ਰੁਕੇਗੀ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਾਹਨਾਂ ’ਤੇ ਚਾਈਨਾ ਡੋਰ ਨਾਲ ਸ਼ਿਕਾਰ ਹੋ ਰਹੇ ਲੋਕਾਂ ਲਈ ਬਚਾਅ ਨੂੰ ਲੈ ਕੇ ਲਾਇਆ ‘ਜੁਗਾੜ’
NEXT STORY