ਬੁਢਲਾਡਾ (ਮਨਜੀਤ) - ਬੁਢਲਾਡਾ ਹਲਕੇ ਦੇ ਪਿੰਡ ਦੋਦੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਵਿੰਗ ਯੂਥ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਗੁੜੱਦੀ ਵੱਲੋਂ ਮੀਟਿੰਗ ਕੀਤੀ ਗਈ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਲੋੜਵੰਦ ਪਰਿਵਾਰਾਂ ਲਈ ਜੋ ਆਟਾ ਦਾਲ ਸਕੀਮ ਤਹਿਤ ਕਾਰਡ ਬਣਾਏ ਗਏ ਸਨ ਉਹ ਕਾਰਡ ਕਾਂਗਰਸ ਸਰਕਾਰ ਵੱਲੋਂ ਬਿਨਾਂ ਕਾਰਨ ਦੱਸੇ ਕੱਟ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਕੱਟੇ ਕਾਰਡਾਂ ਨੂੰ ਮੁੜ ਚਾਲੂ ਕਰਵਾਉਣ ਲਈ ਹੀ ਪਿੰਡ-ਪਿੰਡ ਜਾ ਕੇ ਕਾਰਡ ਧਾਰਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਾਰਡਾਂ ਨੂੰ ਮੁੜ ਚਾਲੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੇ ਧਿਆਨ 'ਚ ਲਿਆਂਦਾ ਜਾ ਸਕੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਯੋਗ ਕਾਰਡ ਮੁੜ ਚਾਲੂ ਨਾ ਕੀਤੇ ਗਏ ਤਾਂ ਅਕਾਲੀ ਦਲ ਯੂਥ ਵਿੰਗ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਹਰਪ੍ਰੀਤ ਸਿੰਘ ਮੀਤ ਪ੍ਰਧਾਨ ਦੋਦੜਾ, ਚਰਨਜੀਤ ਕੌਰ ਸਰਕਲ ਪ੍ਰਧਾਨ ਇਸਤਰੀ ਵਿੰਗ, ਸਤਨਾਮ ਸਿੰਘ, ਕਾਲਾ ਸਿੰਘ ਆਦਿ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸ੍ਰੀ ਮੁਕਤਸਰ ਸਾਹਿਬ ਵਿਖੇ ਪਟਾਕਾ ਸੇਲ ਲਾਇਸੈਂਸਾਂ ਲਈ ਮਾਰੋ ਮਾਰ ਤਾਂ ਗਿੱਦੜਬਾਹਾ ਦੇ ਪਟਾਕਾ ਵਿਕਰੇਤਾ ਚੁੱਪ
NEXT STORY