ਜਲੰਧਰ (ਧਵਨ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ 18 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਲੋਕ ਸਭਾ ਦੇ ਮਾਨਸੂਨ ਸਮਾਗਮ ਦੌਰਾਨ ਕਾਂਗਰਸ ਵਲੋਂ ਮੋਦੀ ਸਰਕਾਰ ਦੀਆਂ 4 ਸਾਲ ਦੀਆਂ ਨਾਕਾਮੀਆਂ ਨੂੰ ਉਭਾਰਿਆ ਜਾਏਗਾ। ਐਤਵਾਰ ਕੇਂਦਰ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦਾ 4 ਸਾਲ ਤੋਂ ਵੱਧ ਦਾ ਸਮਾਂ ਬਤੀਤ ਕਰ ਲਿਆ ਹੈ ਪਰ ਉਸ ਨੇ ਇਸ ਸਮੇਂ ਦੌਰਾਨ ਚੋਣ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਕਰਜ਼ੇ ਨੂੰ ਮੁਆਫ ਨਹੀਂ ਕਰ ਸਕੀ ਜਦਕਿ ਪੰਜਾਬ 'ਚ ਕੈਪਟਨ ਸਰਕਾਰ ਨੇ ਛੋਟੇ ਕਿਸਾਨਾਂ ਦੇ 2-2 ਲੱਖ ਰੁਪਏ ਦੇ ਕਰਜ਼ੇ ਮੁਆਫ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿਕੇਂਦਰ ਸਰਕਾਰ ਆਪਣੇ ਵਾਅਦਿਆਂ ਤੋਂ ਦੌੜ ਰਹੀ ਹੈ ਪਰ ਕਾਂਗਰਸ ਉਸ ਨੂੰ ਇੰਝ ਨਹੀਂ ਕਰਨ ਦੇਵੇਗੀ।
ਭਾਖਡ਼ਾ ਨਹਿਰ ’ਚ ਰੁਡ਼੍ਹੇ ਅਧਿਆਪਕ ਦੀ ਲਾਸ਼ ਬਰਾਮਦ
NEXT STORY