ਬੰਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬੰਗਾ ਸਥਿਤ ਪਵਿੱਤਰ ਅਸਥਾਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਅਸਥਾਨ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।
ਸੁਖਬੀਰ ਬਾਦਲ ਨੇ ਬੀਤੇ ਦਿਨੀਂ ਭਗਵੰਤ ਮਾਨ ਸਰਕਾਰ ਵੱਲੋਂ ਇਸ ਪਵਿੱਤਰ ਅਸਥਾਨ 'ਤੇ ਕੀਤੀ ਗਈ ਕਾਰਵਾਈ ਅਤੇ ਦਿੱਤੀਆਂ ਗਈਆਂ ਟਿੱਪਣੀਆਂ ਨੂੰ ਅਤਿ ਦਰਜੇ ਦੀ ਸ਼ਰਮਨਾਕ ਕਾਰਵਾਈ ਕਰਾਰ ਦਿੱਤਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਸਿਆਸਤ ਦੀ ਆੜ ਵਿੱਚ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਮਾਰ ਰਹੇ ਹਨ।
ਮੁੱਖ ਮੰਤਰੀ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਬਾਦਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਿਆਸੀ ਬਦਲਾਖ਼ੋਰੀ ਤਹਿਤ ਕੋਈ ਵੀ ਕਾਰਵਾਈ ਕਰਨੀ ਹੈ, ਤਾਂ ਉਹ ਸਿੱਧੀ ਉਨ੍ਹਾਂ 'ਤੇ ਕਰਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਗੁਰੂ ਸਾਹਿਬ ਦਾ ਨਿਰਾਦਰ ਅਤੇ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਾਦਲ ਨੇ ਕਮੇਟੀ ਮੈਂਬਰਾਂ ਅਤੇ ਹਾਜ਼ਰ ਸੰਗਤ ਨੂੰ ਵਿਸ਼ਵਾਸ ਦਿਵਾਇਆ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਇਸ ਮੁਸ਼ਕਿਲ ਘੜੀ ਵਿੱਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਖੌਫਨਾਕ ! ਅਕਬਰਪੁਰ ਖੁਡਾਲ 'ਚ ਔਰਤ ਨੇ ਫਾਹਾ ਲਗਾ ਕੀਤੀ ਖੁਦਕੁਸ਼ੀ, ਪਤੀ ਸਮੇਤ 3 ਖਿਲਾਫ ਪਰਚਾ
NEXT STORY