ਦੀਨਾਨਗਰ (ਹਰਜਿੰਦਰ ਗੋਰਾਇਆ) - ਪੰਜਾਬ ਅੰਦਰ ਆਉਣ ਵਾਲੇ 2027 ਦੀਆਂ ਵਿਧਾਨਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਨਾਉਣ ਅਤੇ ਸੂਬੇ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੇਠਲੇ ਪੱਧਰ ਤੱਕ ਮਜਬੂਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੋਈ ਤਾਜਾ ਮੀਟਿੰਗ ਮਗਰੋਂ ਕੀਤਾ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਜ਼ਿਲ੍ਹਾ ਇੰਚਾਰਜਾਂ ਦੀ ਹੋਈ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੋਈ ਇਸ ਮੀਟਿੰਗ ਵਿੱਚ ਜ਼ਿਲ੍ਹਾ ਪੱਧਰ ਤੇ ਆਮ ਆਦਮੀ ਪਾਰਟੀ ਨੂੰ ਹੇਠਲੇ ਪੱਧਰ 'ਤੇ ਮਜਬੂਤ ਕਰਨ ਦੇ ਨਾਲ-ਨਾਲ ਵਿਧਾਨਸਭਾ ਹਲਕਾ ਦੀਨਾਨਗਰ ਸਬੰਧੀ ਵੀ ਖੁੱਲ੍ਹ ਕੇ ਚਰਚਾ ਹੋਈ ਹੈ। ਜਿਸ ਵਿੱਚ ਉਨ੍ਹਾਂ ਨੇ ਜ਼ਿਲ੍ਹੇ ਤੋਂ ਇਲਾਵਾ ਦੀਨਾਨਗਰ ਹਲਕੇ ਅੰਦਰ ਹੋਣ ਵਾਲੇ ਕੰਮਾਂ ਅਤੇ ਦੂਰ ਕੀਤੀਆਂ ਜਾਣ ਵਾਲੀਆਂ ਕਮੀਆਂ ਨੂੰ ਆਪ ਸੁਪਰੀਮੋ ਦੇ ਧਿਆਨ ਵਿੱਚ ਲਿਆਂਦਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਸੂਬਾ ਸਰਕਾਰ ਵੱਲੋਂ ਇਨ੍ਹਾਂ ਕਮੀਆਂ ਨੂੰ ਦੂਰ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਜਿਸ ਮਗਰੋਂ ਵਿਧਾਨਸਭਾ ਹਲਕਾ ਦੀਨਾਨਗਰ ਤੋਂ ਇਲਾਵਾ ਜ਼ਿਲ੍ਹੇ ਅੰਦਰ ਆਮ ਆਦਮੀ ਪਾਰਟੀ ਨੂੰ ਹੋਰਨਾਂ ਪੱਖਾਂ ਤੋਂ ਵੀ ਮਜਬੂਤ ਕਰਨ ਵਿੱਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਪਾਰਟੀ ਵੱਲੋਂ ਹੁਣ ਤੋਂ ਹੀ 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣਗੀਆਂ ਤਾਂ ਜੋ 2027 ਵਿੱਚ ਇਕ ਵਾਰ ਮੁੜ ਤੋਂ ਵੱਡੇ ਫਰਕ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।
ਐਕਸ਼ਨ ਮੋਡ 'ਚ ਕੈਬਨਿਟ ਮੰਤਰੀ ਰਵਜੋਤ ਸਿੰਘ, ਅਫਸਰਾਂ-ਅਧਿਕਾਰੀਆਂ ਨੂੰ ਦਿੱਤੇ ਸਖਤ ਹੁਕਮ
NEXT STORY