ਜਲੰਧਰ (ਧਵਨ) : ਪੰਜਾਬ ਦੇ ਨਵੇਂ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਸ਼ਹਿਰਾਂ ’ਚ ਸਫ਼ਾਈ ਵਿਵਸਥਾ ’ਚ ਸੁਧਾਰ ਲਿਆਂਦਾ ਜਾਵੇਗਾ ਅਤੇ ਇਸ ਦੇ ਲਈ ਜਲਦ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਜਾਣਗੀਆਂ। ਸਥਾਨਕ ਸਰਕਾਰ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਪਹਿਲੀ ਬੈਠਕ ਕਰਦੇ ਹੋਏ ਉਨ੍ਹਾਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਨੂੰ ਵੇਖਦੇ ਹੋਏ ਅਸੀਂ ਸਭ ਤੋਂ ਪਹਿਲਾਂ ਆਪਣੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣਾ ਹੈ। ਇਸ ਲਈ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸਫਾਈ ਵਿਵਸਥਾ ਬਣਾਈ ਰੱਖਣ ਵੱਲ ਧਿਆਨ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਹਿਰਾਂ ਤੇ ਕਸਬਿਆਂ ’ਚ ਰਹਿਣ ਵਾਲੀ ਜਨਤਾ ਨੂੰ ਮੁੱਢਲੀਆਂ ਸਹੂਲਤਾਂ ਦੇਣਾ ਸਰਕਾਰ ਦੇ ਏਜੰਡੇ ਵਿਚ ਸਭ ਤੋਂ ਉੱਪਰ ਹੈ। ਮੁੱਖ ਮੰਤਰੀ ਨੇ ਸਰਕਾਰੀ ਅਧਿਕਾਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ ਜਿਸ ’ਤੇ ਉਨ੍ਹਾਂ ਦੇ ਵਿਭਾਗ ਨੇ ਸਖਤੀ ਨਾਲ ਅਮਲ ਕਰਨਾ ਹੈ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨੇ ਪੰਜਾਬ ਅਤੇ ਪੰਜਾਬੀਅਤ ਲਈ ਜੋ ਕੰਮ ਕੀਤੇ ਹਨ, ਇਨੇ ਕਿਸੇ ਸਰਕਾਰ ਨੇ ਨਹੀਂ ਕੀਤੇ : ਅਸ਼ਵਨੀ ਸ਼ਰਮਾ
ਸਥਾਨਕ ਸਰਕਾਰ ਮੰਤਰੀ ਨੇ ਕਿਹਾ ਕਿ ਸ਼ਹਿਰੀ ਲੋਕ ਸਰਕਾਰ ਤੋਂ ਚੰਗੀਆਂ ਸੜਕਾਂ, ਵਾਟਰ ਸਪਲਾਈ, ਸੀਵਰੇਜ ਤੇ ਸਟ੍ਰੀਟ ਲਾਈਟਾਂ ਵਰਗੀਆਂ ਸਹੂਲਤਾਂ ਚਾਹੁੰਦੇ ਹਨ। ਮੁੱਖ ਮੰਤਰੀ ਦੀਆਂ ਉਮੀਦਾਂ ’ਤੇ ਪੂਰਾ ਉਤਰਨਾ ਉਨ੍ਹਾਂ ਦੇ ਏਜੰਡੇ ਵਿਚ ਸਭ ਤੋਂ ਉੱਪਰ ਹੈ ਅਤੇ ਉਹ ਜਲਦ ਹੀ ਸੂਬੇ ਦੇ ਸ਼ਹਿਰਾਂ ਦੇ ਦੌਰੇ ਕਰ ਕੇ ਅਧਿਕਾਰੀਆਂ ਨਾਲ ਬੈਠਕ ਕਰਨਗੇ ਜਿਸ ’ਚ ਜ਼ਮੀਨੀ ਸਥਿਤੀ ਵੇਖੀ ਜਾਵੇਗੀ। ਉਹ ਸਾਰਿਆਂ ਦੇ ਸਹਿਯੋਗ ਨਾਲ ਸ਼ਹਿਰਾਂ ਦੇ ਸੁੰਦਰੀਕਰਨ ਵੱਲ ਧਿਆਨ ਦੇਣਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਕਾਰਗੁਜ਼ਾਰੀ ਵੱਲ ਖਾਸ ਧਿਆਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਕੁਦਰਤ ਦੇ ਰੰਗ : ਗਰਮੀ ਦੇ ਮੌਸਮ ’ਚ ਗੜ੍ਹੇਮਾਰੀ, ਸੁਹਾਵਣੇ ਮੌਸਮ ’ਚ ਗੁਰੂ ਨਗਰੀ ਦੇ ਵਾਸੀਆਂ ਨੇ ਮਾਣਿਆ ਆਨੰਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਕੱਟ ਰਹੇ ਬੱਚਿਆਂ ਲਈ ਆਈ ਵੱਡੀ ਖ਼ਬਰ, ਧਿਆਨ ਦੇਣ ਮਾਪੇ
NEXT STORY