ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਵਿਚ ਆਏ ਦਿਨ ਵਾਪਰ ਰਹੀਆਂ ਅਪਰਾਧਿਕ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਮੁਹੱਲਾ ਢੋਕਾ ਦਾ ਸਾਹਮਣੇ ਆਇਆ ਹੈ। ਜਿੱਥੇ ਕੁਝ ਲੋਕਾਂ ਨੇ ਇਕ ਫਾਈਨਾਂਸਰ ਦੇ ਮੁਲਾਜ਼ਮ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੇ ਹੱਥ ਵੱਢ ਦਿੱਤੇ। ਵੱਢ-ਟੁੱਕ ਦੀ ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ।
ਫਾਈਨਾਂਸਰ ਹਰਿੰਦਰ ਸਿੰਘ ਲੱਕੀ ਮੁਤਾਬਕ ਉਨ੍ਹਾਂ ਦੇ ਦਫਤਰ ਸਾਹਮਣੇ ਕੁਝ ਮਾੜੇ ਅਨਸਰ ਰਹਿੰਦੇ ਹਨ, ਜਿਨਾਂ ਦਾ ਉਨ੍ਹਾਂ ਨੇ ਇਤਰਾਜ਼ ਜਤਾਇਆ ਸੀ ਅਤੇ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਸੀ। ਇਸੇ ਰੰਜਿਸ਼ ਦੇ ਚੱਲਦੇ ਇਹ ਹਮਲਾ ਕੀਤਾ ਗਿਆ ਹੈ। ਉਨ੍ਹਾਂ ਪੁਲਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਧਰ ਪੁਲਸ ਨੇ ਇਸ ਮਾਲਮੇ ਵਿਚ ਮੀਡੀਆ ਤੋਂ ਦੂਰੀ ਬਣਾਈ ਹੋਈ ਹੈ।
ਮੁਕਤਸਰ 'ਚ ਗੁਰਦੁਆਰਾ ਸਾਹਿਬ 'ਤੇ ਸ਼ਰਾਰਤੀਆਂ ਵਲੋਂ ਇੱਟਾਂ-ਪੱਥਰਾਂ ਨਾਲ ਹਮਲਾ, ਤਿੰਨ ਗ੍ਰਿਫਤਾਰ (ਤਸਵੀਰਾਂ)
NEXT STORY