ਮਲੌਦ (ਇਕਬਾਲ)- 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਥਾਣਾ ਮੁਖੀ ਮਲੌਦ ਥਾਣੇਦਾਰ ਚਰਨਜੀਤ ਸਿੰਘ ਨੇ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਥਾਣਾ ਮਲੌਦ ਅਧੀਨ ਆਉਂਦੇ ਅਸਲਾਧਾਰਕ ਛੇਤੀ ਤੋਂ ਛੇਤੀ ਆਪਣੇ ਅਸਲੇ ਨੂੰ ਥਾਣਾ ਮਲੌਦ ਵਿਖੇ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਆਮ ਜਨਤਾ ਵੱਲੋਂ ਹਰ ਕਿਸਮ ਦੇ ਹਥਿਆਰ, ਅਗਨ ਸ਼ਾਸਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਅਤੇ ਤੇਜ ਹਥਿਆਰ (ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ) ਲੈ ਕੇ ਚੱਲਣ ਅਤੇ ਆਪਣੇ ਪਾਸ ਰੱਖਣ ਤੇ ਪੂਰਨ ਰੂਪ ਵਿਚ ਪਾਬੰਦੀ ਹੋਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਸ ਪ੍ਰਸ਼ਾਸਨ ਸਰਗਰਮ ਹੈ। ਉਨ੍ਹਾਂ ਕਿਹਾ ਕਿ ਪੁਲਸ ਜ਼ਿਲ੍ਹਾ ਖੰਨਾ ਦੇ ਐਸ .ਐਸ. ਪੀ ਮੈਡਮ ਜਯੋਤੀ ਯਾਦਵ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡੀ. ਐਸ. ਪੀ ਪਾਇਲ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਪ੍ਰਸ਼ਾਸਨ ਨੇ ਸਮਾਜ ਵਿਰੋਧੀ ਅਨਸਰਾਂ ਤੇ ਨਿਗਾ ਰੱਖਣ ਲਈ ਇਲਾਕੇ ਵਿਚ ਗਸ਼ਤ ਨੂੰ ਤੇਜ਼ ਕਰ ਦਿੱਤਾ ਹੈ ਅਤੇ ਨਾਕੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਸ ਨੇ ਸਰੁੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ ਤਾਂ ਵੋਟਰ ਬਿਨਾਂ ਕਿਸੇ ਡਰ ਭੈਅ ਦੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।
ਜਲੰਧਰ ਵਾਸੀਆਂ ਲਈ ਵੱਡੀ ਖ਼ੁਸ਼ਖਬਰੀ, 35 ਸਾਲਾਂ ਬਾਅਦ ਮਿਲ ਗਈ ਪ੍ਰਵਾਨਗੀ
NEXT STORY