ਫਿਰੋਜ਼ਪੁਰ (ਪਰਮਜੀਤ ਸੋਢੀ) : ਭਾਰਤ-ਪਾਕਿ ਸਰਹੱਦ ’ਤੇ ਡਰੋਨ ਰਾਹੀਂ ਆਏ ਹਥਿਆਰਾਂ ਦੀ ਖੇਪ ਬਰਾਮਦ ਹੋਈ। ਇਸ ਸਬੰਧ ਵਿਚ ਥਾਣਾ ਮਮਦੋਟ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਅਸਲਾ ਐਕਟ ਅਤੇ ਏਅਰ ਕਰਾਫਟ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਨੇੜੇ ਪਿੰਡ ਘੋੜਾ ਚੱਕ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਹਿੰਦ-ਪਾਕਿਸਤਾਨ ਬਾਰਡਰ ਵੱਲੋਂ ਡਰੋਨ ਰਾਹੀਂ ਭਾਰੀ ਮਾਤਰਾ ਵਿਚ ਹਥਿਆਰਾਂ ਦੀ ਖੇਪ ਮੰਗਵਾਈ ਹੈ।
ਇਹ ਵੀ ਪੜ੍ਹੋ : ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਈ ਸ਼ਾਮਤ
ਉਕਤ ਨੇ ਦੱਸਿਆ ਕਿ ਜੇਕਰ ਹੁਣੇ ਹੀ ਉਨ੍ਹਾਂ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋ ਸਕਦੇ ਹਨ। ਜਾਂਚਕਰਤਾ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਉਕਤ ਜਗ੍ਹਾ ਚੋਂ 1 ਏ. ਕੇ 47 ਸਮੇਤ 37 ਜਿੰਦਾ ਰੋਂਦ ਬਰਾਮਦ ਕੀਤੇ ਹਨ। ਇਸ ਸਬੰਧ ਵਿਚ ਥਾਣਾ ਮਮਦੋਟ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਵਿਚੋਂ ਅਸਤੀਫ਼ਾ ਦੇਣ ਤੋਂ ਬਾਅਦ ਕੀ ਬੋਲੇ ਕੁਲਦੀਪ ਸਿੰਘ ਧਾਲੀਵਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦਾਸਪੁਰ ਦੇ ਪਿੰਡਾਂ 'ਚ ਬਣੀਆਂ ਅਣ-ਅਧਿਕਾਰਤ ਕਲੋਨੀਆਂ 'ਤੇ ਚਲਿਆ ਪੀਲਾ ਪੰਜਾ
NEXT STORY