ਕੋਟਕਪੂਰਾ (ਨਰਿੰਦਰ ਬੈੜ੍ਹ) : ਜ਼ਿਲਾ ਪੁਲਸ ਮੁਖੀ ਡਾ.ਪ੍ਰਗਿਆ ਜੈਨ ਵੱਲੋਂ ਸੰਗਠਿਤ ਅਪਰਾਧਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵਿੱਢੀ ਗਈ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਸ ਕੋਟਕਪੂਰਾ ਵੱਲੋਂ ਇਲਾਕੇ ਅੰਦਰ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਜਤਿੰਦਰ ਸਿੰਘ ਡੀ.ਐੱਸ.ਪੀ. ਕੋਟਕਪੂਰਾ ਨੇ ਦੱਸਿਆ ਕਿ ਚਮਕੌਰ ਸਿੰਘ ਐੱਸ.ਐੱਚ.ਓ. ਥਾਣਾ ਸਿਟੀ ਦੀ ਨਿਗਰਾਨੀ ਹੇਠ ਥਾਣਾ ਸਿਟੀ ਪੁਲਸ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਸਥਾਨਕ ਮੋਗਾ-ਬਠਿੰਡਾ ਤਿੰਨਕੋਨੀ ''ਤੇ ਮੌਜੂਦ ਸਨ ਤਾਂ ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਰਾਹਗੀਰਾਂ ਤੋਂ ਮੋਬਾਈਲ, ਪੈਸੇ ਅਤੇ ਮੋਟਰਸਾਈਕਲ ਆਦਿ ਦੀ ਲੁੱਟ-ਖੋਹ ਕਰਨ ਦੇ ਆਦੀ ਕੁੱਝ ਵਿਅਕਤੀ ਨਾਈਆਂ ਵਾਲੀ ਬਸਤੀ ਦੇ ਨਜ਼ਦੀਕ ਸੂਏ ਦੇ ਪੁੱਲ ਕੋਲ ਬੇਅਬਾਦ ਲੱਕੜ ਦੇ ਆਰੇ ਵਿਚ ਲੁਕ-ਛਿਪ ਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ।
ਉਕਤ ਵਿਅਕਤੀਆਂ ਖ਼ਿਲਾਫ ਪਹਿਲਾਂ ਵੀ ਵੱਖ-ਵੱਖ ਜੁਰਮਾਂ ਤਹਿਤ ਮੁਕਦਮੇ ਦਰਜ ਹਨ, ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਉਕਤ ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਿਲੀ ਸੂਚਨਾ ਦੇ ਅਧਾਰ ''ਤੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਵੱਲੋਂ ਪੁਲਸ ਪਾਰਟੀ ਦੀ ਮਦਦ ਨਾਲ ਕੀਤੀ ਗਈ ਕਾਰਵਾਈ ਦੌਰਾਨ ਉਕਤ ਜਗ੍ਹਾ ਤੋਂ ਮਨਦੀਪ ਸਿੰਘ, ਲਖਵਿੰਦਰ ਸਿੰਘ, ਗੁਰਦਿੱਤ ਸਿੰਘ, ਸੋਨੂੰ ਤੇ ਜਸ਼ਨ ਸਾਰੇ ਵਾਸੀ ਕੋਟਕਪੂਰਾ ਨੂੰ ਇਕ ਲੋਹੇ ਦੇ ਖੰਡੇ, ਇਕ ਕਿਰਪਾਨ, ਇਕ ਲੋਹੇ ਦੇ ਕਾਪੇ, ਇਕ ਨਲਕੇ ਦੀ ਹੱਥੀ ਅਤੇ ਇਕ ਗੰਡਾਸੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਥਾਣਾ ਸਿਟੀ ਪੁਲਸ ਕੋਟਕਪੂਰਾ ਵਿਖੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਪੁਰਾਣੇ ਰਿਕਾਰਡ ਦੀ ਜਾਂਚ ਕਰਨ ''ਤੇ ਪਤਾ ਲੱਗਿਆ ਹੈ ਕਿ ਸੋਨੂੰ ਖ਼ਿਲਾਫ ਪਹਿਲਾਂ ਦੀ ਤਿੰਨ ਮੁਕੱਦਮੇ ਅਤੇ ਗੁਰਦਿੱਤ ਤੇ ਜਸ਼ਨ ਦੋਵਾਂ ਖਿਲਾਫ 1-1 ਮਾਮਲਾ ਦਰਜ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ ਪੁਲਸ ਰਿਮਾਂਡ ਲਿਆ ਜਾਵੇਗਾ, ਜਿਸ ਦੌਰਾਨ ਇਨ੍ਹਾਂ ਤੋਂ ਹੋਰ ਪੁੱਛ-ਗਿੱਛ ਕੀਤੀ ਜਾਵੇਗੀ।
ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ
NEXT STORY