ਨੈਸ਼ਨਲ ਡੈਸਕ- ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਅਨੁਸਾਰ ਆਉਣ ਵਾਲੇ ਦਿਨਾਂ 'ਚ ਉੱਤਰ ਅਤੇ ਮੱਧ ਭਾਰਤ ਦੇ ਮੌਸਮ 'ਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ ਕਈ ਇਲਾਕਿਆਂ 'ਚ ਮੀਂਹ, ਬਰਫ਼ਬਾਰੀ ਅਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਪੰਜਾਬ ਅਤੇ ਹਰਿਆਣਾ 'ਚ ਧੁੰਦ ਦਾ ਕਹਿਰ
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ-ਪੱਛਮੀ ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ 'ਚ 6 ਫਰਵਰੀ ਤੱਕ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਉੱਤਰ ਪ੍ਰਦੇਸ਼ 'ਚ ਇਹ ਸਥਿਤੀ 7 ਫਰਵਰੀ ਤੱਕ ਬਣੀ ਰਹਿਣ ਦਾ ਅਨੁਮਾਨ ਹੈ।
ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਅਤੇ ਮੀਂਹ
ਹਿਮਾਲੀਅਨ ਖੇਤਰਾਂ 'ਚ 2 ਪੱਛਮੀ ਗੜਬੜੀਆਂ ਦੇ ਪ੍ਰਭਾਵ ਕਾਰਨ 5-6 ਫਰਵਰੀ ਅਤੇ ਫਿਰ 9-10 ਫਰਵਰੀ ਨੂੰ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋਣ ਦੀ ਉਮੀਦ ਹੈ। ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ 'ਚ ਅਗਲੇ ਕੁਝ ਦਿਨਾਂ ਦੌਰਾਨ ਮੌਸਮ ਖ਼ਰਾਬ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ।
ਤਾਪਮਾਨ 'ਚ ਗਿਰਾਵਟ
ਦਿੱਲੀ 'ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਰਾਜਧਾਨੀ ਦੇ ਪਾਲਮ ਖੇਤਰ 'ਚ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਸਫਦਰਜੰਗ 'ਚ ਇਹ 10.2 ਡਿਗਰੀ ਰਿਹਾ। ਆਉਣ ਵਾਲੇ ਦਿਨਾਂ 'ਚ ਉੱਤਰ ਪ੍ਰਦੇਸ਼ 'ਚ ਅਗਲੇ 2-3 ਦਿਨਾਂ 'ਚ ਤਾਪਮਾਨ 2-3 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਮੱਧ ਭਾਰਤ 'ਚ ਅਗਲੇ 48 ਘੰਟਿਆਂ 'ਚ 2-3 ਡਿਗਰੀ ਅਤੇ ਪੂਰਬੀ ਭਾਰਤ 'ਚ ਅਗਲੇ ਤਿੰਨ ਦਿਨਾਂ 'ਚ 2-4 ਡਿਗਰੀ ਤੱਕ ਤਾਪਮਾਨ ਡਿੱਗਣ ਦਾ ਅਨੁਮਾਨ ਹੈ। ਗੁਜਰਾਤ ਅਤੇ ਮਹਾਰਾਸ਼ਟਰ 'ਚ ਵੀ ਅਗਲੇ ਕੁਝ ਦਿਨਾਂ ਬਾਅਦ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਸ਼ੇ ਵਾਲੇ ਪਦਾਰਥਾਂ ਸਣੇ 10 ਵਿਅਕਤੀ ਕਾਬੂ
NEXT STORY