ਲੁਧਿਆਣਾ (ਬਸਰਾ) : ਬੀਤੇ ਹਫ਼ਤੇ ਪੰਜਾਬ ਤੇ ਪਹਾੜੀ ਖੇਤਰਾਂ 'ਚ ਪਈ ਮਾਨਸੂਨ ਦੀ ਬਾਰਸ਼ ਨੇ ਪੰਜਾਬ 'ਚ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਮੌਸਮ ਵਿਭਾਗ ਵੱਲੋ ਅੱਜ ਤੜਕੇ ਦਿੱਤੇ ਗਏ ਅਲਰਟ ਮੁਤਾਬਕ ਪੰਜਾਬ ਦੇ ਕਈ ਇਲਾਕਿਆਂ 'ਚ ਅਸਮਾਨੀ ਬਿਜਲੀ ਕੜਕਣ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਦਰਮਿਆਨੀ ਬਾਰਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : Urgent Alert : ਪੰਜਾਬ ਦੇ ਇਸ ਨੈਸ਼ਨਲ ਹਾਈਵੇਅ ਵੱਲ ਨਾ ਜਾਣ ਲੋਕ, ਪ੍ਰਸ਼ਾਸਨ ਨੇ ਕੀਤੀ ਖ਼ਾਸ ਅਪੀਲ
ਬਰਨਾਲਾ, ਧੂਰੀ, ਮਾਲੇਰਕੋਟਲਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖੁਮਾਣੋ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਰਾਏਕੋਟ, ਜਗਰਾਓਂ, ਲੁਧਿਆਣਾ ਪੱਛਮੀ, ਫਿਲੌਰ, ਨਵਾਸ਼ਹਿਰ, ਗੜ੍ਹਸ਼ੰਕਰ, ਆਦਿ 'ਚ ਆਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦਰਮਿਆਨ ਬਾਰਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਮਨਾਲੀ ਗਈ PRTC ਦੀ ਬੱਸ ਬਿਆਸ ਦਰਿਆ 'ਚ ਡੁੱਬੀ ਮਿਲੀ, ਚੰਡੀਗੜ੍ਹ ਤੋਂ ਹੋਈ ਸੀ ਰਵਾਨਾ (ਵੀਡੀਓ)
ਮੌਸਮ ਵਿਭਾਗ ਵੱਲੋ ਆਮ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ ਤੇ ਅਸੁਰੱਖਿਅਤ ਇਮਾਰਤਾਂ ਤੇ ਜਲ ਸਰੋਤਾਂ ਤੋਂ ਦੂਰ ਰਹਿਣ ਦੀ ਹਦਾਇਤ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਟਿਆਲਵੀਆ ਨੂੰ 3 ਦਿਨਾਂ ਬਾਅਦ ਮਿਲੀ ਹੜ੍ਹ ਦੇ ਪਾਣੀ ਤੋਂ ਨਿਜਾਤ, ਕਰੋੜਾਂ ਦਾ ਨੁਕਸਾਨ
NEXT STORY