ਲੁਧਿਆਣਾ (ਵਿੱਕੀ) : ਪੰਜਾਬ ਦੇ 3 ਜ਼ਿਲ੍ਹਿਆਂ ’ਚ ਸ਼ੁੱਕਰਵਾਰ ਨੂੰ ਤੇਜ਼ ਹਵਾਵਾਂ ਦੌਰਾਨ ਮੀਂਹ ਪਿਆ, ਜਦੋਂ ਕਿ ਬਾਕੀ ਜ਼ਿਲ੍ਹਿਆਂ ’ਚ ਮੌਸਮ ਸਾਫ਼ ਰਹਿਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਝੱਲਣੀ ਪਈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਤੇਜ਼ ਬਾਰਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ CM ਮਾਨ ਦਾ ਟਵੀਟ, ਬੋਲੇ-ਅਸੀਂ 24 ਘੰਟਿਆਂ 'ਚ ਸਾਰੇ ਪ੍ਰਬੰਧ ਕਰ ਦੇਵਾਂਗੇ
ਦੂਜੇ ਪਾਸੇ ਐਤਵਾਰ ਤੋਂ ਮੌਸਮ ਖ਼ੁਸ਼ਕ ਰਹੇਗਾ, ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਕੇਂਦਰ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ’ਚ 22 ਮਿਲੀਮੀਟਰ, ਫਿਰੋਜ਼ਪੁਰ ’ਚ 2.5 ਅਤੇ ਪਠਾਨਕੋਟ ’ਚ 0.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਸਾਈਬਰ ਠੱਗ ਦਾ ਨਵਾਂ ਕਾਰਨਾਮਾ : ਹੁਣ ਵਿਧਾਇਕ ਦੇ ਨਾਂ 'ਤੇ ਫਰਜ਼ੀ ID ਬਣਾ ਮੰਗੇ ਪੈਸੇ
ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਕਿ ਮੀਂਹ ਕਾਰਨ ਆਮ ਨਾਲੋਂ 0.8 ਡਿਗਰੀ ਸੈਲਸੀਅਸ ਘੱਟ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਾਈਬਰ ਠੱਗ ਦਾ ਨਵਾਂ ਕਾਰਨਾਮਾ : ਹੁਣ ਵਿਧਾਇਕ ਦੇ ਨਾਂ 'ਤੇ ਫਰਜ਼ੀ ID ਬਣਾ ਮੰਗੇ ਪੈਸੇ
NEXT STORY