ਚੰਡੀਗੜ੍ਹ : ਪੰਜਾਬ 'ਚ ਮਾਨਸੂਨ ਸੁਸਤ ਹੁੰਦਾ ਜਾ ਰਿਹਾ ਹੈ। ਤਾਪਮਾਨ 'ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸ਼ਨੀਵਾਰ ਨੂੰ ਕੁੱਝ ਇਲਾਕਿਆਂ 'ਚ ਹਲਕਾ ਮੀਂਹ ਪਿਆ। ਮੌਸਮ ਵਿਭਾਗ ਦੇ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ 'ਚ ਪਾਕੇਟ ਰੇਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ ਸਮੇਤ ਪੱਛਮੀ ਮਾਲਵੇ 'ਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : 'ਮੰਕੀਪਾਕਸ' ਨੂੰ ਲੈ ਕੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰ-ਅੰਦਾਜ਼
2 ਦਿਨਾਂ ਦੇ ਖ਼ੁਸ਼ਕ ਮੌਸਮ ਤੋਂ ਬਾਅਦ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਪੰਜਾਬ 'ਚ ਦੋਵੇਂ ਦਿਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਜਾਰੀ ਕੀਤਾ ਗਿਆ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ 'ਚ ਵੀ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੰਮ੍ਰਿਤਸਰ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਅਕਾਲੀ ਦਲ ਦਾ ਪਾਰਲੀਮਾਨੀ ਬੋਰਡ ਜ਼ਿਮਨੀ ਚੋਣ ਲਈ ਉਮੀਦਵਾਰ ਤੈਅ ਕਰਨ ਲਈ ਹਲਕਿਆਂ ਦਾ ਕਰੇਗਾ ਦੌਰਾ
ਜਲੰਧਰ 'ਚ ਸ਼ਨੀਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ 'ਚ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਇਸੇ ਤਰ੍ਹਾਂ ਮੋਹਾਲੀ 'ਚ ਸ਼ਨੀਵਾਰ ਸ਼ਾਮ ਨੂੰ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ 28 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੁੱਟਮਾਰ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ’ਚ 5 ਲੋਕਾਂ ਖ਼ਿਲਾਫ਼ ਕੇਸ ਦਰਜ
NEXT STORY