ਜਲੰਧਰ- ਭਾਰਤ ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੌਸਮ ਚੇਤਾਵਨੀ ਜਾਰੀ ਕੀਤੀ ਹੈ। 23 ਜੁਲਾਈ ਤੋਂ 27 ਜੁਲਾਈ ਤੱਕ ਸੂਬੇ 'ਚ ਮੀਂਹ ਅਤੇ ਤੇਜ਼ ਹਵਾਵਾਂ ਦਾ ਦੌਰ ਰਹੇਗਾ। ਮੌਸਮ ਵਿਭਾਗ ਦੀ ਮੌਜੂਦਾ ਭਵਿੱਖਬਾਣੀ ਮੁਤਾਬਕ ਅੱਜ ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਤਰਨ ਤਾਰਨ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ
ਮੌਸਮ ਵਿਭਾਗ ਵੱਲੋਂ ਜਾਰੀ ਜ਼ਿਲ੍ਹਾਵਾਰ ਅਪਡੇਟ ਮੁਤਾਬਕ 24 ਅਤੇ 26 ਜੁਲਾਈ ਨੂੰ ਪੂਰੇ ਪੰਜਾਬ 'ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ 25 ਜੁਲਾਈ ਨੂੰ ਫਿਰ ਤੋਂ ਮਾਨਸੂਨ ਸਰਗਰਮ ਹੋ ਜਾਵੇਗਾ ਅਤੇ ਪਠਾਨਕੋਟ, ਹੋਸ਼ਿਆਰਪੁਰ ਅਤੇ ਰੂਪਨਗਰ 'ਚ ਹਲਕਾ ਮੀਂਹ ਪੈ ਸਕਦਾ ਹੈ। ਜਦਕਿ 27 ਜੁਲਾਈ ਨੂੰ ਮੌਸਮ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਜਾਵੇਗੀ ਅਤੇ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
NEXT STORY