ਚੰਡੀਗੜ੍ਹ : ਕੜਾਕੇ ਦੀ ਗਰਮੀ ਦੌਰਾਨ ਜਿੱਥੇ ਮੌਸਮ ਨੇ ਆਪਣਾ ਮਿਜਾਜ਼ ਬਦਲ ਕੇ ਪੰਜਾਬ ਵਾਸੀਆਂ ਨੂੰ ਰਾਹਤ ਦਿੱਤੀ ਹੈ, ਉੱਥੇ ਹੀ ਹੁਣ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਲਈ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 28 ਅਪ੍ਰੈਲ ਮਤਲਬ ਕਿ ਅੱਜ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਛੋਲੇ-ਭਟੂਰੇ ਖਾਣ ਪੁੱਜੇ ਮਜ਼ਦੂਰ ਨੇ ਕਰ 'ਤਾ ਹੈਰਾਨ ਕਰ ਦੇਣ ਵਾਲਾ ਕੰਮ, ਵੀਡੀਓ ਹੋ ਰਹੀ ਵਾਇਰਲ, ਤੁਸੀਂ ਵੀ ਦੇਖੋ
ਵਿਭਾਗ ਦਾ ਕਹਿਣਾ ਹੈ ਕਿ 30 ਅਪ੍ਰੈਲ ਤੱਕ ਮੌਸਮ ਇਸੇ ਤਰ੍ਹਾਂ ਦਾ ਰਹਿ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਤੂਫ਼ਾਨ ਆਉਣ ਦੀ ਵੀ ਸੰਭਾਵਨਾ ਹੈ। ਸਰਹੱਦੀ ਇਲਾਕਿਆਂ 'ਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਸ਼ਹਿਰੀ ਇਲਾਕਿਆਂ 'ਚ ਆਮ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ : PSEB Result : ਅੱਜ ਆ ਸਕਦੈ 8ਵੀਂ ਜਮਾਤ ਦਾ ਨਤੀਜਾ, ਇਕ ਕਲਿੱਕ 'ਤੇ ਇੰਝ ਚੈੱਕ ਕਰੋ Result
ਮੌਸਮ ਵਿਭਾਗ ਮੁਤਾਬਕ 28 ਤੋਂ 30 ਅਪ੍ਰੈਲ ਤੱਕ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਹੈ, ਇਸ ਲਈ ਜੇਕਰ ਕਿਤੇ ਘੁੰਮਣ-ਫਿਰਨ ਦਾ ਪ੍ਰੋਗਰਾਮ ਬਣਾਉਣਾ ਹੈ ਤਾਂ ਜ਼ਰਾ ਸੋਚ-ਸਮਝ ਕੇ ਹੀ ਬਣਾਓ ਕਿਉਂਕਿ ਤੁਹਾਨੂੰ ਰਾਹ 'ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੀਂਹ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਿਸ ਦਿਨ ਕੇਂਦਰ ’ਚ ‘ਆਪ’ ਦੀ ਸਰਕਾਰ ਬਣੇਗੀ, ਉਸ ਦਿਨ ਭ੍ਰਿਸ਼ਟਾਚਾਰ ਬੰਦ ਹੋ ਜਾਵੇਗਾ : ਭਗਵੰਤ ਮਾਨ
NEXT STORY