ਚੰਡੀਗੜ੍ਹ : ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਸਵੇਰ ਵੇਲੇ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਦਿਵਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਇਹ ਸਿਲਸਿਲਾ ਅਗਲੇ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਵਲੋਂ 15 ਅਪ੍ਰੈਲ ਤੱਕ ਸੂਬੇ 'ਚ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਨੇ 4 ਸੀਟਾਂ ’ਤੇ ਲਗਾਤਾਰ ਦੂਜੀ ਵਾਰ ਬਦਲੇ ਚਿਹਰੇ, 2 ਸੀਟਾਂ 'ਤੇ ਸਸਪੈਂਸ ਬਰਕਰਾਰ
ਇਸ ਦੌਰਾਨ ਹੁਸ਼ਿਆਰਪੁਰ, ਅਬੋਹਰ, ਫਾਜ਼ਿਲਕਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲ੍ਹੇ ਖ਼ਰਾਬ ਮੌਸਮ ਕਾਰਨ ਕਾਫੀ ਪ੍ਰਭਾਵਿਤ ਹੋ ਸਕਦੇ ਹਨ। ਮੀਂਹ ਪੈਣ ਕਾਰਨ ਤਾਪਮਾਨ ਡਿੱਗ ਜਾਵੇਗਾ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਅਤੇ ਹੋਰ ਅਦਾਰੇ
ਹਾਲਾਂਕਿ ਤੂਫ਼ਾਨ, ਮੀਂਹ ਅਤੇ ਗੜ੍ਹਿਆਂ ਕਾਰਨ ਕਿਸਾਨਾਂ ਦੀ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ। ਇਸ ਸਮੇਂ ਕਿਸਾਨ ਕਣਕ ਦੀ ਵਾਢੀ ਅਤੇ ਪਿੜਾਈ ਕਰ ਰਹੇ ਹਨ। ਮੌਸਮ ਵਿਭਾਗ ਨੇ ਇਕ ਬਿਆਨ 'ਚ ਕਿਹਾ ਹੈ ਕਿ ਹਲਕੀ ਤੋਂ ਦਰਮਿਆਨੀ ਬਾਰਸ਼ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਥਿਆਰਾਂ ਨਾਲ ਲੈਸ 3 ਮੁਲਜ਼ਮਾਂ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕੀਤਾ ਕਾਬੂ
NEXT STORY