ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ‘ਚ ਕੜਾਕੇ ਦੀ ਧੁੱਪ ਨਿਕਲਣ ਕਰਕੇ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦੱਸਣਯੋਗ ਹੈ ਕਿ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ 'ਚ 15 ਡਿਗਰੀ ਤੋਂ ਵੱਧ ਦਾ ਅਸਰ ਵੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 48 ਘੰਟਿਆਂ 'ਚ ਸੂਬੇ 'ਚ ਤਾਪਮਾਨ 30 ਡਿਗਰੀ ਨੂੰ ਪਾਰ ਕਰਨ ਦਾ ਅਨੁਮਾਨ ਹੈ ਪਰ ਇਸ ਦੇ ਬਾਅਦ ਸੂਬੇ ਵਿੱਚ ਮੌਸਮ ਬਦਲੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ 12 ਮਾਰਚ ਤੋਂ ਬਾਅਦ ਸੂਬੇ ਦੇ ਕੁਝ ਹਿੱਸਿਆਂ 'ਚ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਤਾਜਪੋਸ਼ੀ ਵਿਵਾਦਾਂ 'ਚ ਘਿਰੀ, ਬੁੱਢਾ ਦਲ ਦੇ ਮੁਖੀ ਵੱਲੋਂ ਵੱਡਾ ਐਲਾਨ
ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਅੱਜ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ ਪਰ ਇਸ ਦਾ ਪ੍ਰਭਾਵ ਪਹਾੜੀ ਖੇਤਰਾਂ ਵਿੱਚ ਰਹੇਗਾ। ਅੱਜ ਤੋਂ ਇਥੇ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ 12 ਮਾਰਚ ਤੋਂ ਵੇਖਣ ਨੂੰ ਮਿਲੇਗਾ। ਪੰਜਾਬ 'ਚ 12 ਤੋਂ 15 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਰਿਆਣਾ ਵਿੱਚ 14-15 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਵੱਡੇ ਐਕਸ਼ਨ ਦੀ ਤਿਆਰੀ 'ਚ ਅਕਾਲੀ ਦਲ, ਮਜੀਠੀਆ ਸਣੇ ਕਈ ਸੀਨੀਅਰ ਆਗੂਆਂ 'ਤੇ ਡਿੱਗੇਗੀ ਗਾਜ
ਅਬੋਹਰ ਦਾ ਤਾਪਮਾਨ ਰਿਹਾ ਸਭ ਤੋਂ ਵੱਧ
ਜ਼ਿਕਰਯੋਗ ਹੈ ਕਿ ਸੂਬੇ 'ਚ ਸਭ ਤੋਂ ਵੱਧ ਤਾਪਮਾਨ ਅਬੋਹਰ ਦਾ ਦਰਜ ਕੀਤਾ ਗਿਆ ਹੈ, ਜੋਕਿ 30.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ 6 ਜ਼ਿਲ੍ਹੇ ਅਜਿਹੇ ਹਨ, ਜਿੱਥੇ ਤਾਪਮਾਨ 28 ਡਿਗਰੀ ਸੈਲਸੀਅਸ ਨੂੰ ਪਾਰ ਕਰ ਰਿਹਾ ਹੈ। ਸ਼ਨੀਵਾਰ ਸ਼ਾਮ ਨੂੰ ਪਟਿਆਲਾ 'ਚ 28.6 ਡਿਗਰੀ ਸੈਲਸੀਅਸ, ਬਠਿੰਡਾ 'ਚ 29 ਡਿਗਰੀ ਸੈਲਸੀਅਸ, ਫਤਿਹਗੜ੍ਹ ਸਾਹਿਬ 'ਚ 28.2 ਡਿਗਰੀ ਸੈਲਸੀਅਸ, ਅਬੋਹਰ 'ਚ 30.2 ਡਿਗਰੀ ਸੈਲਸੀਅਸ, ਫਿਰੋਜ਼ਪੁਰ 'ਚ 29.2 ਡਿਗਰੀ ਸੈਲਸੀਅਸ, ਰੂਪਨਗਰ ਵਿੱਚ 28.9 ਡਿਗਰੀ ਸੈਲਸੀਅਸ ਅਤੇ ਮੋਹਾਲੀ ਵਿੱਚ 28 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਗੁੰਡਾਗਰਦੀ, ਗੁਰਦੁਆਰੇ ਦੇ ਪ੍ਰਧਾਨ ਦੇ ਘਰ ’ਤੇ ਵਰ੍ਹਾਈਆਂ ਇੱਟਾਂ, ਗੱਡੀਆਂ ਦੇ ਭੰਨੇ ਸ਼ੀਸ਼ੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਸ਼ੂ ਲਿਆਉਂਦਿਆਂ ਪੰਜਾਬ ਪੁਲਸ ਨੇ ਰੋਕੀ ਗੱਡੀ ਤਾਂ ਡਰਾਈਵਰ ਨੇ ਦਰਿਆ 'ਚ ਮਾਰ'ਤੀ ਛਾਲ
NEXT STORY