ਜਲੰਧਰ/ਮੋਹਾਲੀ- ਪੰਜਾਬ ਵਿਚ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਬੀਤੇ ਦਿਨ ਤੋਂ ਪੰਜਾਬ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਦਾ ਦੌਰ ਸ਼ੁਰੂ ਹੋ ਗਿਆ ਹੈ। ਅੱਜ ਜਿੱਥੇ ਮੋਹਾਲੀ, ਸਮਰਾਲਾ, ਕੁਪੂਰਥਲਾ ਵਿਚ ਭਾਰੀ ਗੜ੍ਹੇਮਾਰੀ ਹੋਈ, ਉਥੇ ਹੀ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਉਥੇ ਹੀ ਭਾਰੀ ਬਾਰਿਸ਼ ਕਾਰਨ ਆਮ ਜਨਜੀਵਨ ਵੀ ਪ੍ਰਭਾਿਵਤ ਹੋਇਆ ਹੈ ਅਤੇ ਲੋਕਾਂ ਨੂੰ ਪਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ। ਪੰਜਾਬ ਵਿਚ ਬਦਲੇ ਮੌਸਮ ਦੇ ਮਿਜਾਜ਼ ਨੇ ਠੰਡ ਵਿਚ ਵੀ ਵਾਧਾ ਕਰ ਦਿੱਤਾ ਹੈ।
ਭਾਰੀ ਗੜ੍ਹੇਮਾਰੀ ਹੋਣ ਕਾਰਨ ਕਿਸਾਨਾਂ ਦੇ ਵੀ ਸਾਹ ਸੂਤੇ ਗਏ ਹਨ। ਗੜ੍ਹੇਮਾਰੀ ਨਾਲ ਫ਼ਸਲਾਂ ਅਤੇ ਹਰੇ ਚਾਰੇ ਦਾ ਕਾਫ਼ੀ ਨੁਕਸਾਨ ਹੋਇਆ ਹੈ। ਜਾਣਕਾਰੀ ਦਿੰਦਿਆਂ ਰਾਜੇਵਾਲ ਜਥੇਬੰਦੀ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਪੂਰਬਾ ਨੇ ਦੱਸਿਆ ਕਿ ਭਾਰੀ ਗੜੇਮਾਰੀ ਕਾਰਨ ਸਮਰਾਲਾ ਬਲਾਕ ਦੇ ਕੲਈ ਪਿੰਡਾਂ ਉਟਾਲਾਂ, ਰਾਜੇਵਾਲ, ਕੁਲੇਵਾਲ, ਘਰਖਣਾ,ਬਗਲੀ, ਪੂਰਬਾ, ਨੌਲੜੀ, ਮੁਤਿਓ, ਭਗਵਾਨਪੁਰਾ ਅਤੇ ਹੋਰ ਵੀ ਕਾਫ਼ੀ ਪਿੰਡਾਂ ਵਿੱਚ ਇਸ ਗੜੇਮਾਰੀ ਕਾਰਨ ਕਣਕ, ਹਰੇ ਚਾਰੇ, ਆਲੂ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਸਰਕਾਰ ਨੂੰ ਤੁਰੰਤ ਕਿਸਾਨਾ ਦੇ ਹੋੲਏ ਨੁਕਸਾਨ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਬਣਦਾ ਮੁਆਵਜ਼ਾ ਜਾਰੀ ਕਰਨਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉਤਰਾਖੰਡ ਵਿਚ ਇਸ ਸਾਲ ਦੀ ਪਹਿਲੀ ਭਾਰੀ ਬਰਫਬਾਰੀ ਹੋਈ ਹੈ ਜਦਕਿ ਵੱਖ-ਵੱਖ ਥਾਵਾਂ ਖ਼ਾਸ ਕਰਕੇ ਮੈਦਾਨੀ ਇਲਾਕਿਆਂ ਵਿਚ ਬਾਰਿਸ਼ ਹੋਈ। ਉਥੇ ਹੀ ਦਿੱਲੀ ਹਵਾਈ ਅੱਡੇ ’ਤੇ ਖ਼ਰਾਬ ਮੌਸਮ ਕਾਰਨ ਬੁੱਧਵਾਰ ਨੂੰ ਲਗਭਗ 100 ਉਡਾਣਾਂ ’ਚ ਦੇਰੀ ਹੋਈ ਅਤੇ ਘੱਟੋ-ਘੱਟ 5 ਉਡਾਣਾਂ ਦਾ ਰੂਟ ਡਾਇਵਰਟ ਕੀਤਾ ਗਿਆ ਸੀ।
ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ, ਨਾਰਕੰਡਾ ਅਤੇ ਮਨਾਲੀ ਵਰਗੇ ਸੈਰ-ਸਪਾਟਾ ਸਥਾਨਾਂ ’ਤੇ ਸਰਦੀਆਂ ਦੇ ਮੌਸਮ ’ਚ 4 ਮਹੀਨਿਆਂ ਦੇ ਸੋਕੇ ਤੋਂ ਬਾਅਦ ਬਰਫ਼ਬਾਰੀ ਹੋ ਰਹੀ ਹੈ। ਮਨਾਲੀ ਵਿਚ ਤਾਜ਼ਾ ਬਰਫ਼ਬਾਰੀ ਕਾਰਨ ਅਟਲ ਸੁਰੰਗ ਰੋਹਤਾਂਗ ਲਈ ਆਵਾਜਾਈ ਬੰਦ ਕਰ ਦਿੱਤੀ ਗਈ, ਏ. ਟੀ. ਆਰ. ਦੇ ਦੱਖਣੀ ਅਤੇ ਉੱਤਰੀ ਪੋਰਟਲ ’ਤੇ ਕਾਫ਼ੀ ਬਰਫ਼ਬਾਰੀ ਦਰਜ ਕੀਤੀ ਗਈ। ਮੰਗਲਵਾਰ ਰਾਤ ਨੂੰ ਹਲਕੀ ਬਾਰਿਸ਼ ਤੋਂ ਬਾਅਦ ਪੰਜਾਬ ’ਚ ਮੌਸਮ ਠੰਡਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ: ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਫਿਰ ਪਾਥੀਆਂ ਰੱਖ ਕੇ ਲਾ ਦਿੱਤੀ ਅੱਗ
ਕਸ਼ਮੀਰ ਵਾਦੀ ਦੇ ਉਪਰਲੇ ਇਲਾਕਿਆਂ ’ਚ ਕਾਫ਼ੀ ਬਰਫਬਾਰੀ ਹੋਈ, ਜਿਸ ਨਾਲ ਇਲਾਕੇ ’ਚ ਬਰਫ਼ ਦੀ ਚਿੱਟੀ ਚਾਦਰ ਵਿਛ ਗਈ, ਜਦਕਿ ਸ਼੍ਰੀਨਗਰ ਸਮੇਤ ਮੈਦਾਨੀ ਇਲਾਕਿਆਂ ’ਚ ਬਾਰਿਸ਼ ਹੋਈ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਦੇ ਸਕੀ ਰਿਜ਼ੋਰਟ ਸਮੇਤ ਵਾਦੀ ਦੇ ਉੱਚੇ ਇਲਾਕਿਆਂ ’ਚ ਬਰਫ਼ਬਾਰੀ ਹੋਈ। ਕਸ਼ਮੀਰ ਦੇ ਕੁਪਵਾੜਾ, ਗੰਦਰਬਲ, ਅਨੰਤਨਾਗ, ਸ਼ੋਪੀਆਂ ਅਤੇ ਕੁਲਗਾਮ ਜ਼ਿਲ੍ਹਿਆਂ ਦੇ ਉਪਰਲੇ ਇਲਾਕਿਆਂ ਵਿਚ ਵੀ ਬਰਫ਼ਬਾਰੀ ਹੋਈ।
ਇਹ ਵੀ ਪੜ੍ਹੋ: ਅਮਰੀਕੀ ਸਿਟੀਜ਼ਨ ਔਰਤ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਸਾਜ਼ਿਸ਼ ਤਹਿਤ ਸਹੁਰਿਆਂ ਨੇ ਕੀਤਾ ਕਤਲ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਲੁਧਿਆਣਾ ‘ਚ ਵੱਡੀ ਵਾਰਦਾਤ, ਰਿਕਸ਼ਾ ਚਾਲਕ ਨੂੰ ਪੱਥਰ ਮਾਰ ਕੇ ਦਿੱਤੀ ਦਰਦਨਾਕ ਮੌਤ
NEXT STORY