ਜਲੰਧਰ (ਵੈੱਬ ਡੈਸਕ)- ਪਹਾੜੀ ਇਲਾਕਿਆਂ 'ਚ ਹੋਈ ਤਾਜ਼ਾ ਬਰਫ਼ਬਾਰੀ ਮਗਰੋਂ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਡਿੱਗ ਗਿਆ ਹੈ। ਇਕ ਪਾਸੇ ਜਿੱਥੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ, ਉਥੇ ਹੀ ਲੋਕਾਂ ਨੂੰ ਵੱਧਦੀ ਗਰਮੀ ਤੋਂ ਰਾਹਤ ਵੀ ਮਿਲੀ ਹੈ। ਮੌਸਮ ਦਾ ਮਿਜਾਜ਼ ਅਜੇ ਦੋ ਦਿਨ ਇਸੇ ਤਰ੍ਹਾਂ ਹੀ ਜਾਰੀ ਰਹਿਣ ਦੀ ਉਮੀਦ ਹੈ। 30 ਮਾਰਚ ਤੋਂ ਬਾਅਦ ਤਾਪਮਾਨ ਫਿਰ 3 ਤੋਂ 5 ਡਿਗਰੀ ਵਧੇਗਾ। ਮੌਸਮ ਵਿਭਾਗ ਅਨੁਸਾਰ ਇਸ ਸਮੇਂ ਦੌਰਾਨ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪਾਵਰਕਾਮ ਦਾ ਵੱਡਾ ਐਕਸ਼ਨ, ਇਨ੍ਹਾਂ ਖ਼ਪਤਕਾਰਾਂ ਦੇ ਕੱਟ ਦਿੱਤੇ ਬਿਜਲੀ ਕੁਨੈਕਸ਼ਨ
ਭਾਰਤੀ ਮੌਸਮ ਵਿਗਿਆਨ ਕੇਂਦਰ ਨੇ ਅਗਲੇ 48 ਘੰਟਿਆਂ ਵਿਚ ਤਾਪਮਾਨ 'ਚ 3 ਤੋਂ 4 ਡਿਗਰੀ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਸੂਬੇ ਵਿਚ ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ 30 ਮਾਰਚ ਤੋਂ ਬਾਅਦ ਤਾਪਮਾਨ ਵਿਚ ਮੁੜ ਤੋਂ ਵਾਧਾ ਸ਼ੁਰੂ ਹੋਵੇਗਾ ਅਤੇ ਲੋਕਾਂ ਨੂੰ ਮੁੜ ਤੋਂ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ: ਜਲੰਧਰ ਦੀ ਪਾਰਕ 'ਚ ਜ਼ਬਰਦਸਤ ਧਮਾਕਾ ! ਤੀਜੀ ਜਮਾਤ ਦੇ ਵਿਦਿਆਰਥੀ 'ਤੇ ਡਿੱਗੀ ਬਿਜਲੀ, ਫਿਰ...
ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਵਿਚ ਪੰਜਾਬ 'ਚ ਵੱਧ ਤੋਂ ਵੱਧ ਤਾਪਮਾਨ ਔਸਤਨ 5.7 ਡਿਗਰੀ ਸੈਲਸੀਅਸ ਘਟਿਆ ਹੈ। ਹਾਲਾਂਕਿ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਗੁਰਦਾਸਪੁਰ ਵਿੱਚ ਦਰਜ ਕੀਤਾ ਗਿਆ। ਉੱਥੇ ਹੀ ਅੰਮ੍ਰਿਤਸਰ 12.4 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਡਾ ਸ਼ਹਿਰ ਰਿਹਾ।
ਮਾਰਚ ਮਹੀਨੇ ਦੌਰਾਨ ਸੂਬੇ 'ਚ 65 ਫ਼ੀਸਦੀ ਘੱਟ ਹੋਈ ਬਾਰਿਸ਼
ਮਾਰਚ ਦੇ ਮਹੀਨੇ ਵਿੱਚ ਵੀ ਪੰਜਾਬ ਵਿੱਚ ਆਮ ਨਾਲੋਂ ਘੱਟ ਬਾਰਿਸ਼ ਹੋਈ ਹੈ। ਆਮ ਤੌਰ ‘ਤੇ ਸੂਬੇ ਵਿੱਚ 28 ਮਾਰਚ ਤੱਕ 21.5 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦਕਿ ਹੁਣ ਤੱਕ ਸਿਰਫ਼ 7.6 ਮਿਲੀਮੀਟਰ ਬਾਰਿਸ਼ ਹੋਈ ਹੈ। ਇਸੇ ਤਰ੍ਹਾਂ ਪਿਛਲੇ ਮਹੀਨੇ ਵੀ ਸੂਬੇ 'ਚ 20 ਫ਼ੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ: Power Cut: ਜਲੰਧਰ 'ਚ ਕੱਲ੍ਹ 9 ਘੰਟੇ ਰਹੇਗੀ ਬੱਤੀ ਗੁੱਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਿਸਾਨਾਂ ਨੂੰ ਲੈ ਕੇ CM ਮਾਨ ਨੇ ਕੀਤੇ ਵੱਡੇ ਐਲਾਨ ਤੇ ਮਹਿੰਗੇ ਹੋਏ ਟੋਲ ਪਲਾਜ਼ਾ, ਜਾਣੋ ਅੱਜ ਦੀਆਂ ਟੌਪ-10 ਖਬਰਾਂ
NEXT STORY