ਚੰਡੀਗੜ੍ਹ– ਅਕਤੂਬਰ ਦੇ ਆਖ਼ਰੀ ਹਫ਼ਤੇ ਨਾਲ ਹੀ ਪੰਜਾਬ ਦੇ ਮੌਸਮ ਨੇ ਆਪਣਾ ਰੁਖ ਬਦਲਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇੱਕ ਨਵੀਂ ਪੱਛਮੀ ਗੜਬੜੀ ਉੱਤਰੀ ਭਾਰਤ ਵਿੱਚ ਸਰਗਰਮ ਹੋ ਰਹੀ ਹੈ, ਜਿਸ ਦਾ ਹੌਲਾ ਪ੍ਰਭਾਵ ਹੁਣ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ 'ਚ ਠੰਡੀਆਂ ਹਵਾਵਾਂ ਦਾ ਪ੍ਰਭਾਵ ਹੋਰ ਵਧੇਗਾ ਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਸ਼ੁਰੂ ਹੋਈ ਇਹ ਉਡਾਣ
ਮੌਸਮ ਵਿਭਾਗ ਦੇ ਤਾਜ਼ਾ ਰਿਪੋਰਟ ਅਨੁਸਾਰ, ਅਗਲੇ ਚਾਰ ਤੋਂ ਪੰਜ ਦਿਨਾਂ ਵਿਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 2 ਡਿਗਰੀ ਤੱਕ ਘੱਟ ਸਕਦਾ ਹੈ। ਇਸ ਨਾਲ ਸਵੇਰ ਤੇ ਸ਼ਾਮ ਦੇ ਸਮੇਂ ਹਵਾ 'ਚ ਠੰਡਕ ਮਹਿਸੂਸ ਹੋਣੀ ਸ਼ੁਰੂ ਹੋ ਜਾਵੇਗੀ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ ਅਤੇ ਫਿਰੋਜ਼ਪੁਰ ਜਿਹੇ ਖੇਤਰਾਂ ਵਿੱਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਸਵੇਰ ਤੋਂ ਠੰਡੀਆਂ ਹਵਾਵਾਂ ਮਹਿਸੂਸ ਹੋ ਰਹੀਆਂ ਹਨ। ਪੇਂਡੂ ਇਲਾਕਿਆਂ ਵਿੱਚ ਲੋਕ ਹੁਣ ਸਵੇਰ-ਸ਼ਾਮ ਹਲਕੇ ਗਰਮ ਕੱਪੜਿਆਂ ਦਾ ਸਹਾਰਾ ਲੈ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਆਈ ਇਕ ਹੋਰ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਮੌਸਮ ਮਾਹਿਰਾਂ ਨੇ ਲੋਕਾਂ ਨੂੰ ਸਿਹਤ ਸਬੰਧੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ, ਖਾਸਕਰ ਬਜ਼ੁਰਗਾਂ ਅਤੇ ਬੱਚਿਆਂ ਨੂੰ ਤਾਪਮਾਨ ਵਿੱਚ ਅਚਾਨਕ ਆ ਰਹੇ ਬਦਲਾਅ ਤੋਂ ਬਚਾਅ ਲਈ ਗਰਮ ਕੱਪੜੇ ਪਹਿਨਣ ਅਤੇ ਸਵੇਰ ਦੀ ਠੰਡੀ ਹਵਾ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਲੱਗਦਾ ਹੈ ਕਿ ਹੁਣ ਪੰਜਾਬ ਵਿੱਚ ਸਰਦੀ ਦੇ ਆਸਾਰ ਸ਼ੁਰੂ ਹੋ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਠੰਡ ਹੋਰ ਵਧਣ ਦੀ ਪੂਰੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: 'ਪਾਪਾ ਕੀ ਪਰੀ' ਦੀ ਕਾਰ ਨਾਲ ਹੋ ਗਿਆ ਕਾਂਡ! ਵੇਖੋ ਮੌਕੇ ਦੀਆਂ ਤਸਵੀਰਾਂ
NEXT STORY