ਜਲੰਧਰ- ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਤਾਜ਼ਾ ਮੌਸਮੀ ਚੇਤਾਵਨੀ ਅਨੁਸਾਰ ਪੰਜਾਬ ਵਿੱਚ 3 ਤੋਂ 5 ਜੂਨ ਤੱਕ ਮੌਸਮ ਦਾ ਮਿਜ਼ਾਜ ਬਦਲਿਆ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਲਿਸ਼ਕਣ ਤੇ ਤੇਜ਼ ਰਫ਼ਤਾਰ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ 3 ਜੂਨ ਨੂੰ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ਅਤੇ ਮੋਗਾ ਜ਼ਿਲ੍ਹੇ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਜਦਕਿ ਬਾਕੀ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਵਾਰਦਾਤ ਮਗਰੋਂ ਫਰਾਰ ਹੋਏ ਕਾਤਲ
ਮੌਸਮ ਵਿਭਾਗ ਮੁਤਾਬਕ 4 ਜੂਨ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ ਅਤੇ ਨੇੜਲੇ ਇਲਾਕਿਆਂ ਵਿੱਚ ਓਰੇਂਜ ਅਲਰਟ ਜਾਰੀ ਰਹੇਗਾ। ਇਨ੍ਹਾਂ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਰੂਪਨਗਰ ਜ਼ਿਲ੍ਹੇ ’ਚ ਇਨ੍ਹਾਂ ਵਾਹਨਾਂ ਦੀ ਐਂਟਰੀ ਬੈਨ
ਦੂਜੇ ਪਾਸੇ 5 ਜੂਨ ਨੂੰ ਮੌਸਮ ਵਿੱਚ ਕੁਝ ਸੁਧਾਰ ਦੇ ਆਸਾਰ ਹਨ, ਪਰ ਕੁਝ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਰਹੇਗਾ। ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਫਾਜ਼ਿਲਕਾ-ਮੁਕਤਸਰ ਖੇਤਰਾਂ ਵਿੱਚ ਬਿਜਲੀ ਲਿਸ਼ਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ 6 ਜੂਨ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕੋਈ ਚੇਤਾਵਨੀ ਨਹੀਂ ਹੈ, ਪਰ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਦੇ ਕੁਝ ਖੇਤਰਾਂ ਵਿੱਚ ਯੈਲੋ ਅਲਰਟ ਜਾਰੀ ਰਹੇਗਾ।
ਇਹ ਵੀ ਪੜ੍ਹੋ- ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
SIR-2026 ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰ ’ਤੇ 11 ਟੀਮਾਂ ਦਾ ਗਠਨ
NEXT STORY