ਚੰਡੀਗੜ੍ਹ : ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਪੰਜ ਸੂਬਿਆਂ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਅਤੇ ਉਤਰਾਖੰਡ ਵਿਚ ਭਾਰੀ ਬਾਰਿਸ਼ ਹੋਣ ਦੀ ਚਿਤਾਵਨੀ ਦਿੱਤੀ ਹੈ। ਗ੍ਰਹਿ ਮੰਤਰਾਲੇ ਵਲੋਂ ਇਨ੍ਹਾਂ ਪੰਜ ਸੂਬਿਆਂ ਨੂੰ ਦਿੱਤੇ ਗਏ ਅਲਰਟ 'ਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਦੇ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਵਿਚ ਇਸ ਵਾਰ ਮਾਨਸੂਨ ਅਜੇ ਤਕ ਠੀਕ ਰਿਹਾ ਹੈ ਅਤੇ ਚੰਡੀਗੜ੍ਹ ਵਿਚ ਅਜੇ ਤਕ ਉਮੀਦ ਤੋਂ ਘੱਟ ਬਾਰਿਸ਼ ਹੋਈ ਹੈ ਜੋ ਆਉਣ ਵਾਲੇ ਦਿਨਾਂ ਵਿਚ ਪੂਰੀ ਹੋਣ ਦੀ ਸੰਭਾਵਨਾ ਹੈ।
ਉਧਰ ਜ਼ਿਆਦਾ ਬਰਸਾਤ ਹੋਣ ਕਾਰਨ ਦਿੱਲੀ ਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵੀ ਕਾਫੀ ਵੱਧ ਗਿਆ ਹੈ ਜੇਕਰ ਇਥੇ ਹੋਰ ਬਾਰਿਸ਼ ਹੁੰਦੀ ਹੈ ਤਾਂ ਦਿੱਲੀ ਵਿਚ ਹੜ੍ਹ ਆਉਣ ਦਾ ਖਤਰਾ ਵੱਧ ਸਕਦਾ ਹੈ। ਦੂਜੇ ਪਾਸੇ ਘੱਟ ਬਰਸਾਤ ਹੋਣ ਕਾਰਨ ਪੰਜਾਬ ਵਿਚ ਕਪਾਹ ਦੀ ਫਸਲ 'ਤੇ ਚਿੱਟੀ ਮੱਖੀ ਦੇ ਹਮਲੇ ਦਾ ਮੰਡਰਾ ਰਿਹਾ ਖਤਰਾ ਹੈ ਜਿਹੜਾ ਆਉਣ ਵਾਲੇ ਦਿਨਾਂ ਵਿਚ ਘੱਟ ਹੋ ਜਾਵੇਗਾ।
ਜੇਕਰ ਹਾਲਾਤ ਨਾ ਸੁਧਰੇ ਤਾਂ ਬੀਤੇ ਜ਼ਮਾਨੇ ਦੀ ਗੱਲ ਬਣ ਸਕਦੇ ਹਨ ਸੇਵਾ ਕੇਂਦਰ
NEXT STORY