ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਵਿਚ ਆਉਣ ਵਾਲੇ ਦਿਨਾਂ ਦੌਰਾਨ ਇਕ ਵਾਰ ਫਿਰ ਭਾਰੀ ਬਾਰਿਸ਼ ਹੋ ਸਕਦੀ ਹੈ। ਜਿਸ ਦੇ ਚੱਲਦੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਬਾਰੇ ਗੱਲਬਾਤ ਕਰਦੇ ਹੋਏ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮਾਹਿਰ ਡਾ. ਪਵਨੀਤ ਕੌਰ ਨੇ ਆਖਿਆ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿਚ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿਚ ਇਕ ਵਾਰ ਫਿਰ ਮਾਨਸੂਨ ਐਕਟਿਵ ਹੋਣ ਜਾ ਰਿਹਾ ਹੈ ਜਿਸ ਦੇ ਚੱਲਦੇ ਦੋ ਅਤੇ ਤਿੰਨ ਅਗਸਤ ਨੂੰ ਜ਼ਿਆਦਾ ਬਾਰਿਸ਼ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿੰਡ ’ਚ ਵਾਪਰਿਆ ਵੱਡਾ ਹਾਦਸਾ, ਮਚ ਗਿਆ ਚੀਕ-ਚਿਹਾੜਾ
ਇਨ੍ਹਾਂ ਥਾਵਾਂ ’ਤੇ ਹੋ ਸਕਦੀ ਹੈ ਵੱਧ ਬਾਰਿਸ਼
ਮੌਸਮ ਵਿਭਾਗ ਮੁਤਾਬਕ ਹੁਸ਼ਿਆਰਪੁਰ, ਰੂਪਨਗਰ, ਪਠਾਨਕੋਟ ਅਤੇ ਨਵਾਂਸ਼ਹਿਰ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ ਜਦਕਿ ਪੰਜਾਬ ਦੇ ਬਾਕੀ ਹਿੱਸਿਆਂ ਵਿਚ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਲਾਈਟਿੰਗ ਅਤੇ ਤੇਜ਼ ਹਵਾਵਾਂ ਚੱਲਣ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਇਨ੍ਹਾਂ ਦਰਮਿਆਨ ਲੋਕਾਂ ਨੂੰ ਟ੍ਰੈਵਲਿੰਗ ਨਾ ਕਰਨ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਏ. ਐੱਸ. ਆਈ. ਦੇ ਪੁੱਤ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਨਾਮਾ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ 'ਚ ਪੰਜਾਬ ਪੁਲਸ ਦੇ ਖਿਡਾਰੀਆਂ ਦਾ ਦਬਦਬਾ, ਰੋਪੜ ਦੇ ਵਿਸ਼ਾਲ ਰਾਣਾ ਬਣੇ ਵਰਲਡ ਪੁਲਸ ਚੈਂਪੀਅਨ
NEXT STORY