ਲੁਧਿਆਣਾ (ਸਲੂਜਾ) : ਅੱਗ ਵਰ੍ਹਾ ਰਹੀ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ 'ਚ ਮੌਸਮ ਦੇ ਮਿਜਾਜ਼ ਸਬੰਧੀ ਇਕ ਵਿਸ਼ੇਸ ਬੁਲੇਟਿਨ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਰਾਹੁਲ ਨੇ 'ਸਿੱਧੂ' ਨੂੰ ਦਿੱਤਾ ਇਹ ਫ਼ਾਰਮੂਲਾ
ਇਸ ਬੁਲੇਟਿਨ ’ਚ ਇਹ ਸੰਭਾਵਨਾ ਪ੍ਰਗਟ ਕੀਤੀ ਗਈ ਹੈ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ 1 ਤੋਂ 3 ਜੁਲਾਈ ਤੱਕ 30 ਤੋਂ 40 ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਇਹ ਵੀ ਪੜ੍ਹੋ : ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਖ਼ੁਸ਼ਖ਼ਬਰੀ, ਦੁੱਧ ਦੇ ਖ਼ਰੀਦ ਭਾਅ 'ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ
ਇਸ ਦੇ ਨਾਲ ਹੀ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਮਾਹਿਰਾਂ ਨੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਇਨ੍ਹਾਂ 3 ਦਿਨਾਂ ਦੌਰਾਨ ਮੈਦਾਨੀ ਇਲਾਕਿਆਂ ’ਚ ਵੱਧ ਤੋਂ ਵੱਧ ਤਾਪਮਾਨ 36 ਤੋਂ 44 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਪਾਰਾ 26 ਤੋਂ 30 ਡਿਗਰੀ ਸੈਲਸੀਅਸ ਦਰਮਿਆਨ ਰਹਿ ਸਕਦਾ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਫਰਜ਼ੀ 'ਕਾਲ ਸੈਂਟਰ' ਦਾ ਪਰਦਾਫਾਸ਼, ਵਿਦੇਸ਼ਾਂ 'ਚ ਕਾਲ ਕਰਕੇ ਠੱਗੇ ਜਾਂਦੇ ਸੀ ਲੱਖਾਂ ਰੁਪਏ (ਤਸਵੀਰਾਂ)
ਇਸ ਦੇ ਨਾਲ ਹੀ ਕਿਸਾਨਾਂ ਨੂੰ ਵੀ ਨੇਕ ਸਲਾਹ ਦਿੱਤੀ ਗਈ ਹੈ ਕਿ ਮੌਸਮ ਨੂੰ ਧਿਆਨ ਵਿਚ ਰੱਖ ਕੇ ਹੀ ਆਪਣੇ ਖੇਤੀ ਦੇ ਕੰਮ ਕਰਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਪੰਜਾਬ 'ਚ ਗੰਭੀਰ ਹੋਇਆ 'ਬਿਜਲੀ ਸੰਕਟ', ਮੁੱਖ ਮੰਤਰੀ ਦੇ ਸ਼ਹਿਰ ਤੱਕ ਪੁੱਜਾ ਕੱਟਾਂ ਦਾ ਸੇਕ
NEXT STORY