ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਬੀਤੇ ਦਿਨੀਂ ਬਾਰਿਸ਼ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਸੀ। ਹੁਣ ਇਕ ਫਿਰ ਤੋਂ ਮੌਸਮ ਵਿਚ ਬਦਲਾਅ ਨਜ਼ਰ ਆਇਆ ਹੈ ਅਤੇ ਗਰਮੀ ਨੇ ਫਿਰ ਆਪਣਾ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਲਗਾਤਾਰ ਪੈ ਰਹੀ ਗਰਮੀ ਕਾਰਨ ਪੰਜਾਬ ਵਿਚ ਹੁਣ ਤਾਪਮਾਨ 41.7 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ ਹੈ। ਇਥੇ ਦੱਸਣਯੋਗ ਹੈ ਕਿ 24 ਘੰਟਿਆਂ ਵਿਚ ਤਾਪਮਾਨ ਵਿਚ 0.7 ਡਿਗਰੀ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਤਾਪਮਾਨ ਨਾਲੋਂ 2.1 ਡਿਗਰੀ ਵੱਧ ਹੋ ਗਿਆ ਹੈ। ਪੰਜਾਬ ਦੇ ਮੌਸਮ ਨੂੰ ਲੈ ਮੌਸਮ ਵਿਭਾਗ ਵੱਲੋਂ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਨੇ ਅੱਜ ਤੋਂ ਤਿੰਨ ਦਿਨਾਂ ਲਈ ਯਾਨੀ 25 ਅਪ੍ਰੈਲ ਤੱਕ ਕੁਝ ਥਾਵਾਂ 'ਤੇ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਐਨਕਾਊਂਟਰ 'ਚ ਮਾਰੇ ਗਏ ਗੁਰਪ੍ਰੀਤ ਸਿੰਘ ਦਾ ਭਰਾ ਆਇਆ ਸਾਹਮਣੇ, ਦਿੱਤਾ ਵੱਡਾ ਬਿਆਨ
ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਤਾਪਮਾਨ ਪਹੁੰਚਿਆ 35 ਡਿਗਰੀ ਤੋਂ ਪਾਰ
ਵਧਦੀ ਗਰਮੀ ਦਰਮਿਆਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਵੱਧ ਤੋਂ ਵੱਧ ਤਾਪਮਾਨ ਹੁਣ 35 ਡਿਗਰੀ ਤੋਂ 40 ਡਿਗਰੀ ਦੇ ਵਿਚਕਾਰ ਰਹਿ ਰਿਹਾ ਹੈ। ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਵੇਲੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਚਿਤਾਵਨੀ ਵੀ ਦਿੱਤੀ ਹੈ। ਇਸ ਦੇ ਨਾਲ ਹੀ ਗਰਮੀ ਕਾਰਨ ਆਉਣ ਵਾਲੇ ਮਰੀਜ਼ਾਂ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਸਤਰੇ ਰਾਖਵੇਂ ਰੱਖੇ ਗਏ ਹਨ। ਸੂਬੇ ਵਿੱਚ 48 ਫ਼ੀਸਦੀ ਘੱਟ ਬਾਰਿਸ਼ ਹੋਈ ਹੈ। ਸਿਰਫ਼ 0.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ 38.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ 'ਚ 2.1 ਡਿਗਰੀ ਦਾ ਵਾਧਾ ਹੋਇਆ ਹੈ।
ਉਥੇ ਹੀ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਉੱਤਰੀ ਪਾਕਿਸਤਾਨ ਦੇ ਗੁਆਂਢ ਵਿਚ ਇਕ ਚੱਕਰਵਾਤੀ ਸਰਕੂਲੇਸ਼ਨ ਦੇ ਰੂਪ ਵਿੱਚ ਪੱਛਮੀ ਗੜਬੜੀ ਹੁਣ ਪਾਕਿਸਤਾਨ ਅਤੇ ਨਾਲ ਲੱਗਦੇ ਜੰਮੂ ਅਤੇ ਕਸ਼ਮੀਰ 'ਤੇ ਹੈ। ਇਸ ਕਾਰਨ ਪੰਜਾਬ 'ਚ ਇਕ ਟ੍ਰੈਫ਼ (ਘੱਟ ਦਬਾਅ ਵਾਲਾ ਖੇਤਰ) ਬਣ ਰਿਹਾ ਹੈ। ਹਾਲਾਂਕਿ ਇਸ ਸਮੇਂ ਦੌਰਾਨ ਮੌਸਮ ਖੁਸ਼ਕ ਰਹੇਗਾ।
ਇਹ ਵੀ ਪੜ੍ਹੋ: ਰਾਧਾ ਸੁਆਮੀ ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਹੋਵੇਗਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
7.50 ਕਰੋੜ ਰੁਪਏ ਦੀ ਹੈਰੋਇਨ ਅਤੇ 7.24 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ
NEXT STORY