ਜਲੰਧਰ- ਪੰਜਾਬ 'ਚ ਅੱਜ ਸਵੇਰ ਤੋਂ ਹੀ ਮੀਂਹ ਨੇ ਲੋਕਾਂ ਦੀ ਤੌਬਾ-ਤੌਬਾ ਕਰਾ ਦਿੱਤੀ। ਸੜਕਾਂ ਪਾਣੀ ਨਾਲ ਭਰ ਗਈਆਂ, ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਵੱਲੋਂ ਅੱਜ ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਜਲੰਧਰ ਅਤੇ ਐੱਸ.ਬੀ.ਐੱਸ. ਨਗਰ ਲਈ ਮੀਂਹ ਤੇ ਬਿਜਲੀ ਲਿਸ਼ਕਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ 'ਚ ਹਵਾਵਾਂ (30-40 km/h) ਨਾਲ ਚੱਲਣਗੀਆਂ। ਉੱਥੇ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਸਮੇਤ ਕਈ ਹੋਰ ਜ਼ਿਲ੍ਹਿਆਂ ਲਈ ਵੀ ਯੈਲੋ ਅਲਰਟ ਜਾਰੀ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ ਪ੍ਰੇਸ਼ਾਨੀਆਂ ਦੇ ਰੋੜੇ
ਮੌਸਮ ਵਿਭਾਗ ਮੁਤਾਬਕ ਪਟਿਆਲਾ, ਰਾਜਪੁਰਾ, ਡੇਰਾਬੱਸੀ, ਮੁਹਾਲੀ ਅਤੇ ਚੰਡੀਗੜ੍ਹ ਵਿੱਚ ਦਰਮਿਆਨੀ ਮੀਂਹ ਪੈ ਸਕਦੀ ਹੈ। ਇਨ੍ਹਾਂ ਇਲਾਕਿਆਂ ਵਿੱਚ ਅਸਮਾਨੀ ਬਿਜਲੀ ਲਿਸ਼ਕਣ ਦੇ ਨਾਲ 30-40 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
ਇਸ ਤੋਂ ਇਲਾਵਾ ਬੁਢਲਾਡਾ, ਲਹਿਰਾ, ਸੁਨਾਮ, ਸੰਗਰੂਰ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਨਾਭਾ, ਅਮਲੋਹ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ ਅਤੇ ਨੰਗਲ ਸਮੇਤ ਕਈ ਹੋਰ ਇਲਾਕਿਆਂ ਵਿੱਚ ਹਲਕੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਜੀਲੈਂਸ ਵਿਭਾਗ ਦੀ ਇਕ ਹੋਰ ਵੱਡੀ ਕਾਰਵਾਈ, ਹੁਣ ਇਸ ਅਫਸਰ 'ਤੇ ਡਿੱਗੀ ਗਾਜ
NEXT STORY