ਜਲੰਧਰ- ਪੰਜਾਬ 'ਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਕਾਰਨ ਆਮ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਮੌਜੂਦਾ ਮੌਸਮੀ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਲਈ ਅਗਲੇ ਕੁਝ ਦਿਨਾਂ ਦੌਰਾਨ ਜ਼ਿਲ੍ਹਾਵਾਰ ਅਲਰਟ ਜਾਰੀ ਕੀਤੇ ਗਏ ਹਨ। ਮੌਸਮ ਵਿਭਾਗ ਵੱਲੋਂ ਪੰਜਾਬ ਲਈ 16 ਤੋਂ 19 ਜਨਵਰੀ 2026 ਤੱਕ ਜ਼ਿਲ੍ਹਾਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਅਨੁਸਾਰ ਰਾਜ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ ਤੇਜ਼ ਠੰਡੀਆਂ ਹਵਾਵਾਂ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- VVIP ਮੂਵਮੈਂਟ ਨੇ ਜਾਮ ਕਰ'ਤਾ ਅੰਮ੍ਰਿਤਸਰ, ਐਂਬੂਲੈਂਸਾਂ ਵੀ ਫਸੀਆਂ
ਮੌਸਮ ਵਿਭਾਗ ਅਨੁਸਾਰ 16 ਜਨਵਰੀ ਨੂੰ ਕੁਝ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਸੀਤ ਲਹਿਰ ਜਾਂ ਬਹੁਤ ਸੰਘਣੀ ਧੁੰਦ ਕੁਝ ਥਾਵਾਂ ‘ਤੇ ਰਹਿ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ, ਐਸਏਐਸ ਨਗਰ (ਮੋਹਾਲੀ), ਫ਼ਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਸ਼ਾਮਲ ਹਨ।
ਇਹ ਵੀ ਪੜ੍ਹੋ- ਤਰਨਤਾਰਨ 'ਚ ਤੜਕਸਾਰ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਜਾ ਰਹੀ ਔਰਤ ਦਾ ਕਤਲ
17 ਤੇ 18 ਜਨਵਰੀ ਤੱਕ ਪੰਜਾਬ ਦੇ ਕਈ ਹਿੱਸਿਆਂ ਲਈ ਯੈਲੋ ਅਲਰਟ ਜਾਰੀ ਰਹੇਗਾ। ਇਸ ਦੌਰਾਨ ਕੁਝ ਇਲਾਕਿਆਂ ‘ਤੇ ਸੰਘਣੀ ਧੁੰਦ ਬਣੀ ਰਹਿਣ ਦੀ ਸੰਭਾਵਨਾ ਹੈ, ਹਾਲਾਂਕਿ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਹੌਲੀ-ਹੌਲੀ ਸਧਾਰਨ ਹੋਣ ਦੀ ਉਮੀਦ ਜਤਾਈ ਗਈ ਹੈ। ਉੱਥੇ ਹੀ ਵਿਭਾਗ ਨੇ 19 ਜਨਵਰੀ ਨੂੰ ਫਿਰ ਮੌਸਮ ਵਿਗੜਣ ਦੇ ਸੰਕੇਤ ਦਿੱਤੇ ਹਨ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਪਤੀ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਗਲ ਲਾਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵਿਸ਼ਾਲ ਨਗਰ ਕੀਰਤਨ ਉਪਰੰਤ ਇਤਿਹਾਸਕ ਮਾਘੀ ਜੋੜ ਮੇਲਾ ਰਸਮੀ ਤੌਰ 'ਤੇ ਹੋਇਆ ਸਮਾਪਤ
NEXT STORY