ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ ਨੇ 26 ਤੋਂ 30 ਜੁਲਾਈ ਤੱਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਲਈ ਮੀਂਹ ਦੀ ਅਪਡੇਟ ਸਾਂਝੀ ਕੀਤੀ ਹੈ, ਜਦਕਿ ਕੁਝ ਹਿੱਸੇ ਸੁੱਕੇ ਰਹਿਣਗੇ। ਅੱਜ ਸੂਬੇ ਦੇ ਜ਼ਿਲ੍ਹਾ ਫਿਰੋਜ਼ਪੁਰ, ਮੋਗਾ, ਫ਼ਾਜ਼ਿਲਕਾ, ਬਰਨਾਲਾ, ਮਾਨਸਾ ਅਤੇ ਬਠਿੰਡਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ 27 ਜੁਲਾਈ ਨੂੰ ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ, ਜਲੰਧਰ, ਮੁਕਤਸਰ ਅਤੇ ਫ਼ਾਜ਼ਿਲਕਾ 'ਚ ਮੌਸਮ ਵਧੇਰੇ ਸੁੱਕਾ ਰਹੇਗਾ।
ਇਹ ਵੀ ਪੜ੍ਹੋ- ਪੰਜਾਬ: ਪੈਟਰੋਲ ਪੰਪ ਦੇ ਮੈਨੇਜਰ ਨੇ ਕੀਤੀ ਖੁਦਕੁਸ਼ੀ, ਚਿੱਠੀ 'ਚ ਕੀਤੇ ਵੱਡੇ ਖੁਲਾਸਾ
ਵਿਭਾਗ ਨੇ 28 ਜੁਲਾਈ ਨੂੰ ਪਠਾਨਕੋਟ, ਹੋਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਅਤੇ ਐਸ.ਬੀ.ਐਸ. ਨਗਰ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 29 ਜੁਲਾਈ ਨੂੰ ਮੌਸਮ 'ਚ ਹਲਕੀ ਤਬਦੀਲੀ ਆ ਸਕਦੀ ਹੈ। ਇਸੇ ਤਰ੍ਹਾਂ 30 ਜੁਲਾਈ ਨੂੰ ਟਾਂਵੀਆਂ-ਟਾਂਵੀਆਂ ਥਾਵਾਂ 'ਤੇ ਮੀਂਹ ਪਵੇਗਾ। ਇਹ ਸਿਲਸਿਲਾ ਆਉਣ ਵਾਲੇ ਦਿਨਾਂ 'ਚ ਇੰਝ ਹੀ ਜਾਰੀ ਰਹੇਗਾ, ਫ਼ਿਲਹਾਲ ਬਹੁਤ ਤੇਜ਼ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
25 ਨਵੰਬਰ ਨੂੰ ਸਾਰੇ ਦੇਸ਼ ਵਿਚ ਛੁੱਟੀ ! SGPC ਨੇ ਕੇਂਦਰ ਅੱਗੇ ਰੱਖੀ ਮੰਗ
NEXT STORY