ਚੰਡੀਗੜ੍ਹ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਚੰਡੀਗੜ੍ਹ ਦੇ ਮੁਤਾਬਕ ਸੂਬੇ ਦੇ 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ 'ਚ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੇ ਵਾਲਾਂ ਤੋਂ ਫੜ੍ਹ ਘੜੀਸਿਆ ਮੁੰਡਾ, ਕਰ ਦਿੱਤਾ ਲਹੂ-ਲੁਹਾਨ, ਜਾਣੋ ਪੂਰਾ ਮਾਮਲਾ
ਇਸ ਦੇ ਨਾਲ ਹੀ ਆਸਮਾਨੀ ਬਿਜਲੀ ਗੜਕਣ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦੇ ਮੁਤਾਬਕ 17 ਸਤੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬੱਦਲ ਛਾਏ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਮਿਸ਼ਨ ਰੁਜ਼ਗਾਰ, 249 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
ਦੱਸਣਯੋਗ ਹੈ ਕਿ ਸੋਮਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕੇ ਤੋਂ ਦਰਮਿਆਨਾ ਮੀਂਹ ਪਿਆ ਸੀ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਲੁਧਿਆਣਾ 'ਚ 0.8 ਮਿਲੀਮੀਟਰ, ਚੰਡੀਗੜ੍ਹ 'ਚ 9.8 ਮਿਲੀਮੀਟਰ, ਪਠਾਨਕੋਟ 'ਚ 0.1 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਲੱਗੀ ਪਾਬੰਦੀ, ਹੁਕਮ ਜਾਰੀ
NEXT STORY