ਚੰਡੀਗੜ੍ਹ : ਪੰਜਾਬ 'ਚ ਕੜਾਕੇ ਦੀ ਠੰਡ ਦੌਰਾਨ ਅੱਜ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 4 ਜਨਵਰੀ ਨੂੰ ਫਿਰ ਮੌਸਮ ਬਦਲਣ ਅਤੇ ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਦੱਸਿਆ ਜਾ ਰਿਹਾ ਹੈ ਕਿ 4 ਜਨਵਰੀ ਨੂੰ ਇਕ ਹੋਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਠੰਡ ਦੌਰਾਨ ਵੱਡੇ ਖ਼ਤਰੇ ਦੀ ਘੰਟੀ! ਬੇਹੱਦ ਸਾਵਧਾਨ ਰਹਿਣ ਦੀ ਲੋੜ
ਇਸ ਕਾਰਨ 4 ਜਨਵਰੀ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਹੁਸ਼ਿਆਰਪੁਰ 'ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ 5-6 ਜਨਵਰੀ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਮੌਸਮ ਵਿਭਾਗ ਵਲੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ : 28 ਫਰਵਰੀ ਤੱਕ ਇਸ ਕੰਮ 'ਤੇ ਸਖ਼ਤ ਪਾਬੰਦੀ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
ਚੰਡੀਗੜ੍ਹ ਮੌਸਮ ਕੇਂਦਰ ਦੇ ਮਾਹਰ ਸੁਰਿੰਦਰ ਪਾਲ ਦੇ ਮੁਤਾਬਕ ਐਤਵਾਰ ਅਤੇ ਸੋਮਵਾਰ ਨੂੰ ਪਹਾੜਾਂ ਦੇ ਨਾਲ ਲੱਗਦੇ ਆਸ-ਪਾਸ ਦੇ ਇਲਾਕਿਆਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਮੀਂਹ ਦੇ ਆਸਾਰ ਬਣੇ ਹੋਏ ਹਨ। ਮੀਂਹ ਤੋਂ ਬਾਅਦ ਤਾਪਮਾਨ 'ਚ ਕਮੀ ਹੋ ਸਕਦੀ ਹੈ ਪਰ ਤਾਪਮਾਨ ਆਮ ਨਾਲੋਂ 2-3 ਡਿਗਰੀ ਘੱਟ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਹੱਦ ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਹੱਥ ਜੋੜ ਕਰ 'ਤੀ ਵੱਡੀ ਅਪੀਲ, ਸੁਣੋ ਕੀ ਬੋਲੇ (ਵੀਡੀਓ)
NEXT STORY